ਮੁਕੇਰੀਆ- ਮਾਨਯੋਗ ਸ੍ਰੀ ਸੁਰਿੰਦਰਾ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਸ੍ਰੀ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ SI ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ASI ਸੁਖਦੇਵ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਚੈਕਿੰਗ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚਾਹੜਪੁਰ ਥਾਣਾ ਰਮਦਾਸ ਜਿਲਾ ਅਮ੍ਰਿਤਸਰ ਨੂੰ ਨਜਦੀਕ ਮੁਸਾਹਿਬਪੁਰ ਸ਼ਮਸ਼ਾਨ ਘਾਟ ਤੋ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 107 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਅਤੇ ASI ਰਵਿੰਦਰ ਸਿੰਘ ਇੰਚਾਰਜ ਚੋਕੀ ਭੰਗਾਲਾ ਵੱਲੋ ਸਮੇਤ ਸਾਥੀ ਕਰਮਚਾਰੀਆ ਨਜਦੀਕ ਪਿੰਡ ਜੰਡਵਾਲ ਤੋ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਰਾਜੂ ਵਾਸੀ ਚਾਹੜਪੁਰ ਥਾਣਾ ਰਮਦਾਸ ਜਿਲਾ ਅਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿੱਚੋ 12 ਨਸ਼ੀਲੇ ਟੀਕੇ ਬਿਨਾ ਲੇਬਲ ਬ੍ਰਾਮਦ ਕਰਕੇ NDPS ACT ਤਹਿਤ ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਹਨ। ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਹਨਾ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।

















































