ਮੁਕੇਰਿਆਂ – ਮਾਨਯੋਗ ਸ੍ਰੀ ਸੁਰਿੰਦਰਾ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ਼੍ਰੀ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਸ੍ਰੀ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ SI ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ASI ਜਸਵੀਰ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਗਸ਼ਤ ਸਾਹਿਲ ਭੱਟੀ ਉਰਫ ਮੁਰਲੀ,ਗਣਦੀਪ ਉਰਫ ਗੋਨੂ ਅਤੇ ਅਸ਼ੀਸ਼ ਕੁਮਾਰ ਉਰਫ ਰੰਮੀ ਵਾਸੀਆਨ ਮੁਕੇਰੀਆ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਚੋਰੀ ਸ਼ੁਦਾ 7 ਟਾਇਰ ਅਤੇ 6 ਮੋਟਰ ਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਹਨਾ ਪਾਸੋਂ ਹੋਰ ਵੀ ਚੋਰੀ ਦੀ ਵਾਰਦਾਤਾ ਹੱਲ ਹੋਣ ਦੀ ਸੰਭਾਵਨਾ ਹੈ।
