ਹੁਸ਼ਿਆਰਪੁਰ- ਮੁਕੇਰੀਆਂ ਵਿੱਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਪੁਲਿਸ ਬੱਸ ਇੱਕ ਖੜ੍ਹੀ ਟਰਾਲੇ ਨਾਲ ਜਾ ਟਕਰਾਈ। ਪੰਜਾਬ ਪੁਲਿਸ ਦੇ ਚਾਰ ਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਅਤੇ 15 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਸਾਂਝਾ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ, “ਬਦਕਿਸਮਤੀ ਨਾਲ ਅੱਜ ਮੁਕੇਰੀਆਂ ਵਿਖੇ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਜਵਾਨਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਪਾਲਿਸੀ ਅਨੁਸਾਰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ 1 ਰੁਪਏ ਦੀ ਕਵਰੇਜ ਰਾਸ਼ੀ ਦਿੱਤੀ ਜਾਵੇਗੀ। ਐਚਡੀਐਫਸੀ ਬੈਂਕ ਰਾਹੀਂ ਪਰਿਵਾਰਾਂ ਨੂੰ ਕਰੋੜ ਰੁਪਏ ਦਿੱਤੇ ਜਾਣਗੇ। ਪੰਜਾਬ ਪੁਲਿਸ ਸਾਡਾ ਮਾਣ ਹੈ ਅਤੇ ਅਸੀਂ ਹਮੇਸ਼ਾ ਆਪਣੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

















































