ਮਾਨਯੋਗ ਸ੍ਰੀ ਸੁਰਿੰਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਵਿਪਨ ਕੁਮਾਰ ਡੀ.ਐਸ.ਪੀ ਸਬ ਡਵੀਜਨ ਮੁਕੇਰੀਆ ਜੀ ਦੀਆਂ ਹਦਾਇਤਾ ਮੁਤਾਬਿਕ SI/SHO ਪੰਕਜ ਕੁਮਾਰ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਿਤੀ 17.04.2024 ਨੂੰ ਏ.ਐਸ.ਆਈ ਹਰਭਜਨ ਸਿੰਘ ਵੱਲੋ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸਤ ਬਾ ਚੈਕਿੰਗ ਹੰਦਵਾਲ ਪੁੱਲੀ ਜਿਥੇ ਰਿਤਿਕ ਕੁਮਾਰ ਪੁੱਤਰ ਜੀਵਨ ਦਾਸ ਵਾਸੀ ਸਾਂਡਪੁਰ ਨੰਬਰ 2 ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਪਾਸੋ 05 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਰਿਤਿਕ ਕੁਮਾਰ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਹੋਰ ਡੂੰਗਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।
- +91 99148 68600
- info@livepunjabnews.com