ਨੀਲਮ ਮਹੇ ਨੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ ਵਿਖੇ ਬਤੌਰ ਡਿਪਟੀ ਡਾਇਰੈਕਟਰ ਕਾਰਜਭਾਰ ਸੰਭਾਲਿਆ

ਜਲੰਧਰ, 6 ਸਤੰਬਰ – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ, ਜਲੰਧਰ ਵਿਖੇ ਨੀਲਮ ਮਹੇ ਨੇ ਅੱਜ ਬਤੌਰ ਡਿਪਟੀ ਡਾਇਰੈਕਟਰ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਇਸੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ ਵੱਲੋਂ ਸਮੇਂ-ਸਮੇਂ ‘ਤੇ ਲਾਏ ਜਾਂਦੇ ਪਲੇਸਮੈਂਟ ਕੈਂਪਾਂ ਅਤੇ ਕਰੀਅਰ ਕਾਊਂਸਲਿੰਗ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਫ਼ਤਰ ਵਿਖੇ ਆਪਣੀ ਆਨਲਾਈਨ ਤੇ ਆਫਲਾਈਨ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਰੋਜ਼ਗਾਰ ਤੇ ਸਵੈ-ਰੋਜ਼ਗਾਰ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਰੋਜ਼ਗਾਰ ਦੇ ਢੁੱਕਵੇਂ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਇਸ ਦੌਰਾਨ ਨਰੇਸ਼ ਕੁਮਾਰ ਵੱਲੋਂ ਇਸੇ ਦਫਤਰ ਵਿਖੇ ਬਤੌਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਵਜੋਂ ਚਾਰਜ ਸੰਭਾਲਿਆ ਗਿਆ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top