ਨਵੀਂ ਦਿੱਲੀ – ਕੇਂਦਰੀ ਮੰਤਰੀ ਮੰਡਲ ਨੇ ਵਿੱਤੀ ਸਾਲ 2024-25 ਲਈ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖਪਤਕਾਰਾਂ ਨੂੰ 300 ਰੁਪਏ ਦੀ ਸਬਸਿਡੀ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।ਚੋਣਾਂ ਦੇ ਮੱਦੇਨਜ਼ਰ ਅਤੇ ਮਹਿਲਾ ਦਿਵਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸਬਸਿਡੀ ਤਹਿਤ 31 ਮਾਰਚ 2025 ਤੱਕ ਸਬਸਿਡੀ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਮਈ 2016 ਨੂੰ ਉੱਜਵਲਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਮੁਫ਼ਤ ਐਲਪੀਜੀ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ। ਹੁਣ ਇਕ ਵਾਰ ਫਿਰ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ‘ਤੇ ਦਿੱਤੀ ਜਾਣ ਵਾਲੀ 300 ਰੁਪਏ ਸਬਸਿਡੀ ਅਗਲੇ ਇਕ ਸਾਲ ਲਈ ਵਧਾ ਦਿੱਤੀ ਹੈ। 31 ਮਾਰਚ 2025 ਤੱਕ ਉੱਜਵਲਾ ਯੋਜਨਾ ‘ਤੇ ਸਬਸਿਡੀ ਦਾ ਲਾਭ ਔਰਤਾਂ ਨੂੰ ਮਿਲੇਗਾ।

















































