ਨਾਮਜ਼ਦਗੀਆਂ ਦੇ ਦੂਜੇ ਦਿਨ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਜਲੰਧਰ – ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਆਜ਼ਾਦ ਉਮੀਦਵਾਰ ਨੀਟੂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।
ਉਨ੍ਹਾਂ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ । 11 ਤੇ 12 ਮਈ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ।ਉਮੀਦਵਾਰ ਸਮੇਤ ਕੇਵਲ 5 ਵਿਅਕਤੀ ਹੀ ਨਾਮਜ਼ਦਗੀ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ ਵਿੱਚ ਆ ਸਕਦੇ ਹਨ।

Leave a Comment

Your email address will not be published. Required fields are marked *

Scroll to Top