8 ਤਰੀਕ ਨੂੰ ਪੰਜਾਬ ਪੱਧਰ ਤੇ ਭਾਜਪਾ ਦੇ ਵਿਰੋਧੀ ਧਿਰਾਂ ਦੇ ਪਾਰਲੀਮੈਂਟ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ।

ਜਲੰਧਰ (ਪਰਮਜੀਤ ਸਾਬੀ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਪਿੱਦੀ ਜੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਪਾਰਲੀਮੈਂਟ ਦੇ ਇਜਲਾਸ ਨੂੰ ਮੱਤ ਦੇ ਨਜ਼ਰ ਰੱਖਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੂਰੇ ਪੰਜਾਬ ਵਿੱਚ ਭਾਜਪਾ ਦੇ ਵਿਰੋਧੀ ਧਿਰਾਂ ਦੇ ਪਾਰਲੀਮੈਂਟ ਮੈਂਬਰਾਂ ਨੂੰ ਮੰਗ ਪੱਤਰ ਦੇ ਕੇ ਪਾਰਲੀਮੈਂਟ ਵਿੱਚ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਦੀ ਅਵਾਜ਼ ਬੁਲੰਦ ਕਰਨ ਵਾਸਤੇ ਕਿਹਾ ਜਾਵੇਗਾ।ਜਿੰਨਾਂ ਵਿੱਚ msp ਖਰੀਦ ਦੀ ਗਰੰਟੀ ਦਾ ਕਨੂੰਨ ਬਣਾਇਆ ਜਾਵੇ,ਸਾਰੀਆਂ ਫਸਲਾਂ ਦੇ ਭਾਅ ਡਾ ਸੁਆਮੀਨਾਥਨ ਦੀ ਰਿਪੋਰਟ ਦੇ ਆਧਾਰ ਤੇ ਦਿੱਤੇ ਜਾਣ,ਮਜ਼ਦੂਰਾਂ ਅਤੇ ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ,ਖੇਤੀ ਨੂੰ ਪਰਦੂਸ਼ਣ ਕਨੂੰਨ ਤੋਂ ਬਾਹਰ ਕੀਤਾ ਜਾਵੇ,ਪਿਛਲੇ ਅੰਦੋਲਨ ਦੇ ਪਰਚੇ ਰੱਦ ਕੀਤੇ ਜਾਣ,ਬਿਜਲੀ ਐਕਟ 2023 ਰੱਦ ਕੀਤਾ ਜਾਵੇ,ਜ਼ਮੀਨ ਇਕਵਾਇਰ ਕਨੂੰਨ 2013 ਨੂੰ ਬਰਕਰਾਰ ਰੱਖਿਆ ਜਾਵੇ,ਕਿਸਾਨਾਂ ਅਤੇ ਮਜ਼ਦੂਰਾਂ ਨੂੰ 58 ਸਾਲ ਦੀ ਉਮਰ ਤੋਂ ਬਾਅਦ 10 ਹਜ਼ਾਰ ਪੈਨਸ਼ਨ ਦਿੱਤੀ ਜਾਵੇ,ਫ਼ਸਲੀ ਬੀਮਾਂ ਯੋਜਨਾਂ ਸਰਕਾਰ ਖੁਦ ਪ੍ਰੀਮੀਅਮ ਭਰ ਕੇ ਆਪਣੇ ਪੱਧਰ ਤੇ ਲਾਗੂ ਕਰੇ, ਭਾਰਤ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਆਵੇ ,ਨਰੇਗਾ ਦੀ ਦਿਹਾੜੀ 700 ਕਰਕੇ ਉਸ ਨੂੰ ਸਾਲ ਵਿੱਚ 200 ਦਿਨ ਕੀਤਾ ਜਾਵੇ,ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਆਦਿ ਮੰਗਾਂ ਸ਼ਾਮਿਲ ਹਨ।ਉਹਨਾਂ ਦੱਸਿਆ ਕਿ 8 ਜੁਲਾਈ ਨੂੰ ਜਲੰਧਰ ਤੋ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀਂ ਨੂੰ ਮੰਗ ਪੱਤਰ ਦੇਵਣਗੇ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top