ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ‘ਸਾਈਕਲੋਥਾਨ’ ਰਵਾਨਾ

ਜਲੰਧਰ, 2 ਅਕਤੂਬਰ: ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਜਲੰਧਰ ਨਗਰ ਨਿਗਮ ਅਤੇ ਪਬਲਿਕ ਹੈਲਥ ਵਿਭਾਗ ਵੱਲੋਂ ਕਰਵਾਈ ਗਈ ‘ਸਾਈਕਲੋਥਾਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸਵੱਛ ਭਾਰਤ ਮਿਸ਼ਨ ਤਹਿਤ ਕੱਢੀ ਗਈ ਇਸ ਰੈਲੀ ਦਾ ਉਦੇਸ਼ ਪੂਰੇ ਸ਼ਹਿਰ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ। ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੱਲੋਂ ਸਮਾਗਮ ਦੀ ਅਗਵਾਈ ਕੀਤੀ ਗਈ।
ਇਸ ਮੌਕੇ ਸਾਈਕਲੋਥਾਨ ਤੋਂ ਇਲਾਵਾ ਪੇਂਟਿੰਗ, ਰੰਗੋਲੀ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਸਮੇਤ ਕਈ ਹੋਰ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਨੇ ਸਵੱਛਤਾ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨਗਰ ਨਿਗਮ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
ਸਾਈਕਲੋਥਾਨ ਵਿੱਚ ਭਾਗੀਦਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ, ਜੋ ਕਿ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਵਿਜ਼ਨ ਪ੍ਰਤੀ ਲੋਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗਤੀਵਿਧੀ ਲੋਕਾਂ ਨੂੰ ਸਵੱਛਤਾ ਦੇ ਪੱਖ ਤੋਂ ਵਧੀਆ ਅਭਿਆਸਾਂ ਨੂੰ ਅਪਣਾਉਣ ਲਈ ਜਾਗਰੂਕ ਕਰਨ ਲਈ ਬਹੁਤ ਸਹਾਈ ਸਾਬਤ ਹੋਵੇਗੀ। ਇਸ ਮਿਸ਼ਨ ਨਾਲ ਸਬੰਧਤ ਪ੍ਰਦਰਸ਼ਨੀ ਵੀ ਦਰਸ਼ਕਾਂ ਵਿੱਚ ਖਿੱਚ ਦਾ ਕੇਂਦਰ ਬਣੀ।
ਜ਼ਿਕਰਯੋਗ ਹੈ ਕਿ ਸਾਈਕਲ ਰੈਲੀ ਵਿੱਚ 300 ਤੋਂ ਵੱਧ ਭਾਗੀਦਾਰਾਂ ਨੇ ਭਾਗ ਲਿਆ। ਇਸੇ ਤਰ੍ਹਾਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 1000 ਤੋਂ ਵੱਧ ਵਿਦਿਆਰਥੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਨ੍ਹਾਂ ਨੂੰ ਸਮਾਗਮ ਤੋਂ ਬਾਅਦ ਇਨਾਮ ਦਿੱਤੇ ਗਏ।
ਜੱਜਾਂ ਵਿੱਚ ਪ੍ਰਵੀਨ ਅਬਰੋਲ, ਵਰੁਣ ਅਤੇ ਅੰਕੁਸ਼ ਸ਼ਾਮਲ ਸਨ। ਇਸ ਮੌਕੇ ਜੁਆਇੰਟ ਕਮਿਸ਼ਨਰ ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਰਾਜੇਸ਼ ਖੋਖਰ, ਡਾ. ਸੁਮਿਤਾ ਅਬਰੋਲ, ਸਿਸਟਮ ਮੈਨੇਜਰ ਰਾਜੇਸ਼, ਐਸ.ਈ. ਰਾਹੁਲ ਧਵਨ, ਈ.ਈ. ਰਾਮਪਾਲ, ਸੁਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top