ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਨਾਉਣ ਦਾ ਅਯੋਜਨ ਕੀਤਾ ਗਿਆ

ਸੌਨੂੰ ਥਾਪਰ ( ਮੁਕੇਰੀਆਂ ) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਨਾਉਣ ਦਾ ਅਯੋਜਨ ਕੀਤਾ ਗਿਆ  – ਸਿਵਲ ਸਰਜਨ ਹੁਸ਼ਿਆਰਪੁਰ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਅਤੇ ਸਿਵਲ ਹਸਪਤਾਲ ਮੁਕੇਰੀਆਂ ਦੇ ਐਸ ਐਮ ਓ ਡਾਕਟਰ ਰਮਨ ਕੁਮਾਰ ਦੀ ਅਗਵਾਈ ਹੇਠ  ਸਵੈਂ – ਇੱਛਤ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 15 ਯੂਨਿਟ ਖੂਨ ਇਕੱਠਾ ਕੀਤਾ ਗਿਆ। ਮਹਿਲਾ ਦਾਨੀਆਂ ਨੂੰ ਪ੍ਰਸ਼ੰਸਾ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਵੰਡੇ ਗਏ। ਨਰਸਿੰਗ ਦੇ ਵਿਦਿਆਰਥੀਆਂ ਦੁਆਰਾ ਮਹਿਲਾ ਸਸ਼ਕਤੀਕਰਨ ਨੂੰ ਦਰਸਾਉਣ ਲਈ ਪੋਸਟਰ ਬਣਾਉਣ ਦਾ ਕੰਮ ਵੀ ਕੀਤਾ ਗਿਆ। ਇਸ ਮੌਕੇ ਤੇ ਸਿਵਲ ਹਸਪਤਾਲ ਮੁਕੇਰੀਆਂ ਦੇ ਸਮੂਹ ਸਟਾਫ਼ ਮੈਬਰ ਅਤੇ ਸਮੂਹ ਨਰਸਿੰਗ ਦੇ ਵਿਦਿਆਰਥੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top