ਕਿਸਾਨ ਹਜ਼ਾਰਾਂ ਦੀ ਗਿਣਤੀ ਚ’ਦਿੱਲੀ ਦੇ ਜੰਤਰ-ਮੰਤਰ ਤੇ ਪਹੁੰਚਣਗੇ, ਸੋਸ਼ਲ ਮੀਡੀਆ ਅਕਾਊਟਸ ਕੀਤੇ ਹਨ ਬੰਦ

ਪਟਿਆਲਾ:- ਸ਼ੰਭੂ ਤੇ ਖਨੌਰੀ ਬਾਰਡਰ ਦਿੱਲੀ ਕੂਚ ਨੂੰ ਲੈ ਕੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਤੇ ਮਜ਼ਦੂਰ ਕਿਸਾਨ ਮੋਰਚੇ ਦੇ ਸੀਨੀਅਰ ਨੇਤਾਵਾਂ ਦੀਆਂ ਮੀਟਿੰਗਾਂ ’ਚ ਐਲਾਨ ਕੀਤਾ ਗਿਆ ਹੈ ।ਕਿ ਦਿੱਲੀ ਕੂਚ ਦੀਆਂ ਤਿਆਰੀਆਂ ਮੁਕੰਮਲ ਹਨ, ਜਿਸ ’ਚ ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਨਹੀਂ ਜਾਣਗੇ ਪਰ ਰਾਜਸਥਾਨ, ਮੱਧ ਪ੍ਰਦੇਸ਼, ਯੂ. ਪੀ., ਗੁਜਰਾਤ, ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ, ਕੇਰਲਾ ਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੇ ਜੰਤਰ-ਮੰਤਰ ਵਿਖੇ ਜਾ ਕੇ ਰੋਸ ਰੈਲੀ ਕਰਨਗੇ।ਫ਼ੈਸਲਾ ਹੈ ਕਿ ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰਾਂਗੇ, ਜਿਹੜੇ-ਜਿਹੜੇ ਸੂਬੇ ਦੇ ਕਿਸਾਨ ਜਿਥੋਂ-ਜਿਥੋਂ ਦਾਖ਼ਲ ਹੋਣਗੇ, ਉਹ ਸਿੱਧਾ ਜੰਤਰ-ਮੰਤਰ ਜਾਣਗੇ ਪਰ ਜੇਕਰ ਪੁਲਸ ਉਨ੍ਹਾਂ ਨੂੰ ਰੋਕੇਗੀ ਤਾਂ ਉਹ ਉਥੇ ਹੀ ਧਰਨਾ ਲਗਾਉਣਗੇ।ਕਿਸਾਨ ਬੱਸਾਂ ਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਨੂੰ ਤੁਰ ਚੁੱਕੇ ਹਨ, ਜਿਸ ਕਰਕੇ ਕੇਂਦਰ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ।ਨੇਤਾਵਾਂ ਨੇ ਕਿਹਾ ਕਿ ਕੇਂਦਰ ਲਗਾਤਾਰ ਅਫ਼ਵਾਹਾਂ ਫੈਲਾ ਰਹੀ ਹੈ। ਕਿ ਅੰਦੋਲਨ ਖ਼ਤਮ ਹੋ ਗਿਆ ਹੈ, ਜਦਕਿ ਅਸਲੀਅਤ ਇਹ ਹੈ ਕਿ ਇਹ ਸੰਘਰਸ਼ ਮੁੜ ਤੇਜ਼ ਹੋ ਰਿਹਾ ਹੈ, ਜਿਸ ਨੇ ਮੋਦੀ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਮੰਨਣਨੀਆਂ ਪੈਣਗੀਆਂ।ਸੰਘਰਸ਼ ਮੁੜ ਤੇਜ਼ ਹੋ ਰਿਹਾ
ਕਿਸਾਨ ਨੇਤਾਵਾ ਨੇ ਆਖਿਆ ਕਿ ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਪਹੁੰਚ ਕੇ ਰੈਲੀ ਤੇ ਕੇਂਦਰ ਦਾ ਪਿੱਟ-ਸਿਆਪਾ ਕਰਨਗੇ।

Leave a Comment

Your email address will not be published. Required fields are marked *

Scroll to Top