Click on the Edit Content button to edit/add the content.

ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਦੀ ਅਗਵਾਈ ’ਚ ਸਫਾਈ ਮੁਹਿੰਮ ਜਾਰੀ

ਨੂਰਮਹਿਲ (ਜਲੰਧਰ), 10 ਸਤੰਬਰ :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਅੱਜ ਨਰਮਹਿਲ ਸ਼ਹਿਰ ਵਿਖੇ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਾਫ-ਸਫਾਈ ਰੱਖਣ ਦੀ ਵੀ ਅਪੀਲ ਕੀਤੀ।

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਮਿਸ਼ਨ ਕਲੀਨ ਪੰਜਾਬ ਚਲਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਸੂਬੇ ਨੂੰ ਸਫਾਈ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦਾ ਪ੍ਰਾਪਤੀ ਤਾਂ ਹੀ ਹੋ ਸਕਦੀ ਹੈ, ਜੇਕਰ ਅਸੀਂ ਆਪਣੇ ਮੁਹੱਲਿਆਂ, ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ-ਸੁਥਰਾ ਰਖਾਂਗੇ।

ਉਨ੍ਹਾਂ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੇਲੂ ਕੂੜੇ ਦਾ ਨਿਪਟਾਰਾ ਢੁੱਕਵੇਂ ਢੰਗ ਕੀਤਾ ਜਾਵੇ। ਕੂੜਾ-ਕਰਕਟ ਇਧਰ-ਉਧਰ ਅਤੇ ਖੁੱਲ੍ਹੇ ਵਿੱਚ ਨਾ ਸੁੱਟ ਕੇ ਸਫਾਈ ਕਰਮੀਆਂ ਦਾ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਦੇ ਕਾਰਜਾਂ ਵਿੱਚ ਸਹਿਯੋਗ ਕੀਤਾ ਜਾਵੇ। ਉਨ੍ਹਾਂ ਵਸਨੀਕਾਂ ਨੂੰ ਸਫਾਈ ਮੁਹਿੰਮ ਵਿੱਚ ਯੋਗਦਾਨ ਦੇਣ ਅਤੇ ਹੋਰਨਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਸਫਾਈ ਕਰਮੀ ਵੀ ਮੌਜੂਦ ਸਨ।

Table of Contents

Scroll to Top