ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਚੰਡੀਗੜ੍ਹ, ਜੁਲਾਈ 23 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾ ਦੇ ਢੁਕਵੇਂ ਹਲ ਤੇਜ਼ੀ ਨਾਲ ਉਪਰਾਲੇ ਕੀਤੇ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੂੰ ਦਫਤਰੀ ਕੰਮ-ਕਾਜ ਵਾਲੇ ਦਿਨ ਹਰੇਕ ਮੰਗਲਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਬੈਕਫਿੰਕੋ ਦੇ ਦਫਤਰ ਐਸ.ਸੀ.ਓ. 60-61, ਸੈਕਟਰ-17 ਏ, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦੇ ਹਨ।

ਚੇਅਰਮੈਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਵੀ ਉਨ੍ਹਾ ਨੂੰ ਦਿੱਤੀ ਜਾਵੇਗੀ ਅਤੇ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਸ੍ਰੀ ਸੈਣੀ ਨੇ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉੱਨਤ ਸਮਾਜ ਦੀ ਸਿਰਜਣਾ ਵਾਸਤੇ ਜ਼ਮੀਨੀ ਪੱਧਰ ਤੇ ਉਪਰਾਲੇ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੱਛੜ੍ਹੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
——–

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top