ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 30 ਨੂੰ

ਜਲੰਧਰ, 28 ਅਗਸਤ:- ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 30 ਅਗਸਤ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਮੁਕੇਸ਼ ਸਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਈ.ਟੀ.ਸੀ., ਐਲ.ਆਈ.ਸੀ. ਅਤੇ ਸਫਿਵਟ ਸਕਿਓਰਿਟੀ ਕੰਪਨੀਆਂ ਕੈਂਪ ਵਿੱਚ ਪੁੱਜਣਗੀਆਂ।
ਉਨ੍ਹਾਂ ਦੱਸਿਆ ਕਿ 18-35 ਸਾਲ ਉਮਰ ਦੇ 10ਵੀਂ/12/ਗ੍ਰੈਜੂਏਸ਼ਨ ਲੜਕੇ-ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਜਵਾਨਾਂ ਨੂੰ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਸਰੰਗਲ ਨੇ ਕਿਹਾ ਕਿ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top