ਜਲੰਧਰ, 12 ਅਗਸਤ : ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ 13 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਾਡੋਵਾਲੀ ਰੋਡ, ਜਲੰਧਰ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਮੰਗਲਵਾਰ ਸਵੇਰੇ 10 ਵਜੇ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦੇ ਨਾਲ-ਨਾਲ ਕੁਐਸ ਕਾਰਪ, ਪੁਖਰਾਜ ਹੈਲਥ ਕੇਅਰ ਅਤੇ ਇਨੋਵ ਸੋਰਸ ਵਰਗੀਆਂ ਕੰਪਨੀਆਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਕੈਂਪ ਵਿੱਚ ਪੁੱਜ ਰਹੀਆਂ ਹਨ, ਜਿਨ੍ਹਾਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ 18-35 ਸਾਲ ਉਮਰ ਦੇ 12ਵੀਂ/ਗ੍ਰੈਜੂਏਟ ਨੌਜਵਾਨ ਲੜਕੇ-ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਜਵਾਨਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸਰੰਗਲ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰ ਸਕਦੇ ਹਨ।
- +91 99148 68600
- info@livepunjabnews.com