ਮੋਮੀ ਲਿਫ਼ਾਫ਼ੇ ਚ ਨਸ਼ੀਲੀ ਗੋਲੀਆਂ ਲੈਕੇ ਜਾ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਹੋਸ਼ਿਆਰਪੁਰ – ਮਾਨਯੋਗ ਐਸ.ਐਸ.ਪੀ ਸਾਹਿਬ ਸ੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ, ਖੋਹਾਂ, ਠੱਗੀਆ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਦਿਲਦਾਰ ਸਿੰਘ 1068/ਹੁਸ਼ਿ: ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਨੇੜੇ ਗੁਰਦੁਆਰਾ ਸਿੰਘ ਸਭਾ ਗੜਦੀਵਾਲਾ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਗੁਰਦੁਆਰੇ ਨਾਲੋ ਮੁੜਦੀ ਗਲੀ ਵਿੱਚ ਨੂੰ ਤੇਜ਼ ਕਦਮੀ ਮੁੜਿਆ ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਕਰਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੌਧਰੀਆ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸ ਵੱਲੋ ਸੁੱਟੇ ਮੋਮੀ ਲਿਫਾਫਾ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 205 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਸ ਪਰ ਮੁਕੱਦਮਾ ਨੰਬਰ 02 ਮਿਤੀ 05.01.2025 ਅਧ 22-61-85 NDPS ACT ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬੈਕਵਰਡ ਅਤੇ ਫਾਰਵਰਡ ਲਿੰਕਾ ਬਾਰੇ ਪਤਾ ਕੀਤਾ ਜਾਵੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top