ਜਲੰਧਰ, 25 ਜੁਲਾਈ: ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੈਬਾਲਿਨ (Pregabalin) ਕੈਪਸੂਲ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 26.7.2025 ਤੋਂ 25.09.2025 ਤੱਕ ਲਾਗੂ ਰਹੇਗਾ।
