ਥਾਣਾ ਮੇਹਟੀਆਣਾ ਜਿਲ੍ਹਾ ਹੁਸਿਆਰਪੁਰ ਵਲੋਂ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਵਾਲੇ ਵਿਅਕਤੀ ਨੂੰ ਕਾਬੂ ਕੀਤਾ

ਹੋਸ਼ਿਆਰਪੁਰ – ਮਾਨਯੋਗ ਸ਼੍ਰੀ ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸ੍ਰੀ ਮੁਕੇਸ਼ ਕੁਮਾਰ ਪੀ.ਪੀ.ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ।

ਇਸ ਮੁਹਿੰਮ ਤਹਿਤ ਸ੍ਰੀ ਪਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ INSP.ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਮਿਤੀ 28.04.2025 ਨੂੰ ASI ਸਤਨਾਮ ਸਿੰਘ 297/ਹੁਸ਼ਿ: ਨੇ ਮੁੱਖ ਮੁਨਸ਼ੀ ਥਾਣਾ ਨੂੰ ਬਜਰੀਆ ਫੋਨ ਦੱਸਿਆ ਕਿ ਉਹ ਸਮੇਤ ASI ਕੁਲਵਿੰਦਰ ਸਿੰਘ ਨੰ:336/ਹੁਸ਼ਿCT ਪਰਮਿੰਦਰ ਕੁਮਾਰ 656/ਹੁਸ਼ਿ: ਦੇ ਬਾ ਸਵਾਰੀ ਪ੍ਰਾਈਵੇਟ ਗੱਡੀ ਪਰ ਪਿੰਡ ਡਵੀਡਾ ਅਹਿਰਾਣਾ ਤਨੂਲੀ ਤੇ ਖਨੌੜਾ ਇੱਟਾ ਵਾਲੀ ਸੜਕ ਤੇ ਜਾ ਰਹੇ ਸੀ। ਜਦ ਪੁਲਿਸ ਪਾਰਟੀ ਪਿੰਡ ਖਨੌੜਾ ਦੀ ਗਰਾਉਂਡ ਲਾਗੇ ਪੁੱਜੇ ਸੀ ਤਾ ਇੱਕ ਮੋਨਾ ਨੌਜਵਾਨ ਵਿਅਕਤੀ ਮੇਨ ਸੜਕ ਵੱਲ ਨੂੰ ਪੈਦਲ ਆਉਂਦਾ ਹੋਇਆ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਨਾਹ ਤੇ ਰੁੱਕਣ ਦਾ ਇਸ਼ਾਰਾ ਕੀਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਪਹਿਣੇ ਹੋਏ ਪਜਾਮੇ ਦੀ ਸੱਜੀ ਜੇਬ ਵਿੱਚੋਂ ਇੱਕ ਕਾਲੇ ਰੰਗ ਦਾ ਮੋਮੀ ਲਿਫਾਫਾ ਨੂੰ ਸੜਕ ਦੇ ਕੱਚੇ ਪਾਸੇ ਸੁੱਟ ਕੇ ਤੇਜ ਕਦਮੀ ਨਾਲ ਪਿੱਛੇ ਨੂੰ ਮੁੜ ਪਿਆ, ਜਿਸਨੂੰ ਏ.ਐਸ.ਆਈ ਸਤਨਾਮ ਸਿੰਘ ਨੰਬਰ 297/ਦਸਿ: ਨੇ ਸਮੇਤ ਸਾਥੀ ਕਰਮਚਾਰੀਆ ਦੀ ਮਦਦ ਨਾਲ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਹੈ, ਜਿਸ ਵਲੋਂ ਸੁੱਟੇ ਹੋਏ ਸੋਮੀ ਲਿਫਾਫਾ ਵਿੱਚ ਕੋਈ ਗੈਰ ਕਾਨੂੰਨੀ ਪਾਬੰਧੀ ਸ਼ੁਦਾ ਚੀਜ ਹੋਣ ਦਾ ਸ਼ੱਕ ਹੈ। ਕਾਰਵਾਈ ਲਈ ਸਮਰੱਥ ਅਧਿਕਾਰੀ ਮੌਕਾ ਪਰ ਭੇਜੋ। ਜਿਸ ਤੇ ਏ.ਐਸ.ਆਈ ਗੁਲਸ਼ਨ ਕੁਮਾਰ ਨੰ:1452/ਹੁਸ਼ਿ: ਸਮੇਤ ਏ.ਐਸ.ਆਈ ਕਰਨੈਲ ਸਿੰਘ ਨੰਬਰ 1751/ਹੁਸ਼ਿ ਦੇ ਮੌਕਾ ਪਰ ਪੁੱਜਾ। ਜਿਥੇ ਪਹਿਲਾਂ ਹੀ ਪੁਲਿਸ ਪਾਰਟੀ ਵਲੋਂ ਕਾਬੂ ਕੀਤੇ ਹੋਏ ਨੌਜਵਾਨ ਨੂੰ ਏ.ਐਸ.ਆਈ ਗੁਲਸ਼ਨ ਕੁਮਾਰ ਨੇ ਉਸਦਾ ਨਾਮ ਪਤਾ ਪੁੱਛਿਆ, ਜਿਸਨੇ ਮੇਰੇ ਪੁੱਛਣ ਤੇ ਆਪਣਾ ਨਾਮ ਸੁਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਅਹਿਰਾਣਾ ਖੁਰਦ ਥਾਣਾ ਮੇਹਟੀਆਣਾ ਜਿਲਾ ਹੁਸ਼ਿਆਰਪੁਰ ਦੱਸਿਆ। ਏ.ਐਸ.ਆਈ ਗੁਲਸ਼ਨ ਕੁਮਾਰ ਨੇ ਪੁਲਿਸ ਪਾਰਟੀ ਦੀ ਹਾਜਰੀ ਵਿੱਚ ਮੁਸੰਮੀ ਉਕੱਤ ਵਲੋਂ ਸੁੱਟੇ ਹੋਏ ਮੋਮੀ ਲਿਫਾਫਾ ਰੰਗ ਕਾਲਾ ਨੂੰ ਖੋਲ ਕੇ ਚੈੱਕ ਕਰਨ ਤੇ ਉਸ ਵਿੱਚੋਂ ਪਾਰਦਰਸ਼ੀ ਮੋਮੀ ਲਿਫਾਫਾ ਵਿੱਚ ਨਸੀਲਾ ਪਾਉਡਰ ਨੁਮਾ ਪਦਾਰਥ ਬ੍ਰਾਮਦ ਹੋਇਆ ਜੋ ਤੋਲਣ ਤੇ ਕੁੱਲ 30 ਗ੍ਰਾਮ ਨਸ਼ੀਲਾ ਪਦਾਰਥ ਪਾਉਡਰ ਨੁਮਾ ਬ੍ਰਾਮਦ ਹੋਇਆ ਜਿਸ ਤੇ ਮੁੱਕਦਮਾ ਨੰਬਰ 36 ਮਿਤੀ 28.04.2025 ਅਧ 22-61-85 NDPS Act ਥਾਣਾ ਮੇਹਟੀਆਣਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਸੁਰਜੀਤ ਸਿੰਘ ਉਕਤ ਵੱਲੋ ਬਰਾਮਦ ਹੋਏ ਨਸ਼ੀਲੇ ਪਦਾਰਥ ਪਾਉਡਰ ਨੁਮਾ ਸਬੰਧੀ ਬਰੀਕੀ ਨਾਲ ਪੁੱਛਗਿੱਛ ਜਾਰੀ ਹੈ ਅਤੇ ਇਸ ਦੀ ਨਸ਼ੇ ਦੀ ਸਮਗਲਿੰਗ ਕਰਕੇ ਬਣਾਈ ਗਈ ਜਾਇਦਾਦ ਦਾ ਵੀ ਪਤਾ ਜੋਈ ਕੀਤੀ ਜਾਵੇਗੀ ਤੇ ਬਣਾਈ ਗਈ ਜਾਇਦਾਦ ਨੂੰ ਜਬਤ ਕਰਵਾਇਆ ਜਾਵੇਗਾ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top