ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 27 ਜਨਵਰੀ:

ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ;  ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ;  ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ.  ਨਵਦੀਪ ਸਿੰਘ ਨੂੰ ਸਰਕਾਰੀ ਕਾਲਜ ਨਿਆਲ ਪਾਤੜਾਂ ਵਿਖੇ, ਨੰਦਿਨੀ ਵੈਦ ਨੂੰ ਸਰਕਾਰੀ ਕਾਲਜ ਮਾਛੀਵਾੜਾ ਵਿਖੇ;  ਮੰਜੂ ਕਪੂਰ ਨੂੰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ, ਜਸਪ੍ਰੀਤ ਕੌਰ ਗਰੇਵਾਲ ਨੂੰ ਸਰਕਾਰੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ; ਪੂਜਾ ਕੋਹਲੀ ਨੂੰ ਸਰਕਾਰੀ ਕਾਲਜ ਕੋਟਕਪੂਰਾ ਵਿਖੇ;  ਅਮਨਦੀਪ ਭੱਟੀ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਵਿਖੇ;  ਜਸਮੀਤ ਸੇਠੀ ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਿਖੇ ਅਤੇ ਸਰਿਤਾ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਅੱਠ ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਵੀ ਸਟੇਸ਼ਨ ਅਲਾਟ ਕੀਤੇ ਗਏ ਹਨ ਜਿਹਨਾਂ ਵਿੱਚ ਮਨੀਸ਼ ਕੁਮਾਰ ਨੂੰ ਸਰਕਾਰੀ ਕਾਲਜ, ਪੋਜੇਵਾਲ;  ਸੁਮਿਤ ਬਰਾੜ ਨੂੰ ਸਰਕਾਰੀ ਕਾਲਜ ਜਗਰਾਉਂ ਵਿਖੇ, ਪਾਰੁਲ ਖੰਨਾ ਨੂੰ ਸਰਕਾਰੀ ਕਾਲਜ ਮੁਖਲਿਆਣਾ ਚੱਬੇਵਾਲ ਵਿਖੇ, ਰਾਜੀਵ ਖੋਸਲਾ ਨੂੰ ਸਰਕਾਰੀ ਕਾਲਜ ਤਲਵਾੜਾ ਵਿਖੇ, ਅਨੀਤ ਕੁਮਾਰ ਨੂੰ ਸਰਕਾਰੀ ਕਾਲਜ ਢੁੱਡੀਕੇ ਵਿਖੇ;  ਗੁਲਸ਼ਨ ਕੁਮਾਰ ਨੂੰ ਸਰਕਾਰੀ ਬ੍ਰਜਿੰਦਰਾ ਕਾਲਜ ਫਰੀਦਕੋਟ ਵਿਖੇ, ਸਵਿਤਾ ਗੁਪਤਾ ਨੂੰ ਸਰਕਾਰੀ ਕਾਲਜ ਢੋਲਬਾਹਾ ਵਿਖੇ  ਅਤੇ ਹਰਿੰਦਰ ਸਿੰਘ ਨੂੰ ਸਰਕਾਰੀ ਕਾਲਜ, ਸ਼ਾਹਬਾਜ਼ਪੁਰ, ਤਰਨਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਸਾਡੇ ਕਾਲਜਾਂ ਨੂੰ ਅਜਿਹੇ ਤਜ਼ਰਬੇਕਾਰ ਅਤੇ ਪ੍ਰਭਾਵਸ਼ਾਲੀ ਅਗਵਾਈ ਮਿਲੇ ਜੋ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਂਆਂ ਬੁਲੰਦੀਆਂ ‘ਤੇ ਲੈ ਜਾਵੇ ਅਤੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਵੀ ਤਰੱਕੀ ਦੇ ਰਾਤ ‘ਤੇ ਪਾਵੇ। ਉਨ੍ਹਾਂ ਕਿਹਾ ਕਿ ਇਹਨਾਂ ਤਾਇਨਾਤੀਆਂ ਨਾਲ ਸਰਕਾਰੀ ਕਾਲਜਾਂ ਵਿੱਚ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਦਾ ਟਾਕਰਾ ਕਰਨ ਲਈ ਤਿਆਰ ਵਾਸਤੇ ਬਿਹਤਰ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

Leave a Comment

Your email address will not be published. Required fields are marked *

Scroll to Top