ਪ੍ਰਦੀਪ ਕੁਮਾਰ ਨੇ ਸੰਭਾਲਿਆ ਕਮਿਸ਼ਨਰ ਜਲੰਧਰ ਡਵੀਜ਼ਨ ਦਾ ਅਹੁਦਾ, ਪੰਜਾਬ ਸਰਕਾਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵਚਨਬੱਧ

ਜਲੰਧਰ, 06 ਅਗਸਤ:- ਪੰਜਾਬ ਸਰਕਾਰ ਵਲੋਂ ਜਲੰਧਰ ਡਵੀਜ਼ਨ ਵਿੱਚ ਪੈਂਦੇ ਜ਼ਿਲ੍ਹਿਆਂ  ਦੇ ਲੋਕਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ 2007 ਬੈਚ ਦੇ ਆਈ.ਏ.ਐਸ.ਅਧਿਕਾਰੀ ਸ੍ਰੀ ਪ੍ਰਦੀਪ ਕੁਮਾਰ ਨੂੰ ਕਮਿਸ਼ਨਰ, ਜਲੰਧਰ ਡਵੀਜ਼ਨ, ਜਲੰਧਰ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ।



ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ.ਅਮਿਤ ਮਹਾਜਨ ਵਲੋਂ ਕਮਿਸ਼ਨਰ ਜਲੰਧਰ ਡਵੀਜ਼ਨ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕਮਿਸ਼ਨਰ, ਜਲੰਧਰ ਡਵੀਜ਼ਨ ਨੂੰ ਸਲਾਮੀ ਵੀ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਸ੍ਰੀ ਪ੍ਰਦੀਪ ਕੁਮਾਰ ਇਸ ਤੋਂ ਪਹਿਲਾਂ ਸਕੱਤਰ ਟਰਾਂਸਪੋਰਟ ਤੇ ਫਰੀਡਮ ਫਾਈਟਰ, ਡਿਪਟੀ ਕਮਿਸ਼ਨਰ ਤਰਨ ਤਾਰਨ ਤੇ ਕਮਿਸ਼ਨਰ ਨਗਰ ਨਿਗਮ, ਲੁਧਿਆਣਾ ਬਾਖੂਬੀ ਸੇਵਾਵਾਂ ਨਿਭਾਅ ਚੁੱਕੇ ਹਨ।



ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਜਲੰਧਰ ਡਵੀਜ਼ਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹੋਰ ਲਗਨ ਤੇ ਮਿਹਨਤ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ।

ਕੈਪਸ਼ਨ – ਜਲੰਧਰ ਡਵੀਜ਼ਨ ਕਮਿਸ਼ਨਰ ਦਾ ਅਹੁਦਾ ਸੰਭਾਲਦੇ ਹੋਏੇ ਸ੍ਰੀ ਪ੍ਰਦੀਪ ਕੁਮਾਰ ।

Leave a Comment

Your email address will not be published. Required fields are marked *

Scroll to Top