ਚੰਡੀਗੜ੍ਹ, 27 ਜੁਲਾਈ – ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ।
ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।