ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਕੌਂਸਲਰ ਗੁਰਨਾਮ ਸਿੰਘ ਮੁਲਤਾਨੀ CRPF ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਸਨਮਾਨ ਲਈ ਪਾਇਆ ਆਪਣਾ ਯੋਗਦਾਨ

ਜਲੰਧਰ- ਸੀਆਰਪੀਐਫ ਗਰੁੱਪ ਸੈਂਟਰ ਜਲੰਧਰ ਵਿੱਚ 16 ਮਾਰਚ 2025 ਨੂੰ ਸੀਆਰਪੀਐਫ ਦੇ ਸ਼ਹੀਦ ਹੋਏ ਜਵਾਨਾਂ ਦਾ ਡੀਆਈਜੀ ਸ੍ਰੀ ਰਕੇਸ਼ ਰਾਓ ਜੀ ਦੇ ਹੁਕਮਾਂ ਨਾਲ ਸ਼ਹੀਦ ਪਰਿਵਾਰ ਸਹਿਯੋਗ ਸੰਮੇਲਨ ਕਰਵਾਇਆ ਗਿਆ ਸੀ। ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਸਮਾਜ ਸੇਵਕਾਂ ਨੇ ਹਿੱਸਾ ਲਿਆ। ਹਿੰਦ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਪਦਮ ਸ੍ਰੀ ਵਿਜੇ ਚੋਪੜਾ ਜੀ, ਅਵਿਨਾਸ਼ ਰਾਏ ਖੰਨਾ, ਐਕਸ ਐਮਐਲਏ ਰਜਿੰਦਰ ਬੇਰੀ, ਰਿਟਾਇਰ ਐਸਐਸਪੀ ਰਜਿੰਦਰ ਸਿੰਘ, ਯੋਗੀ ਵਰਿੰਦਰ ਸ਼ਰਮਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਹਨਾਂ ਸਭ ਮੁੱਖ ਮਹਿਮਾਨਾਂ ਨੇ ਸ਼ਹੀਦ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਨਾਲ ਗੱਲਬਾਤ ਕੀਤੀ ਅਤੇ ਸਾਰੀ ਜਾਣਕਾਰੀ ਹਾਸਿਲ ਕੀਤੀ। ਗੁਰਨਾਮ ਸਿੰਘ ਮੁਲਤਾਨੀ ਹਰ ਸਾਲ ਇਸ ਸ਼ਹੀਦ ਪਰਿਵਾਰ ਸਹਿਯੋਗ ਸੰਮੇਲਨ ਵਿੱਚ ਪਹੁੰਚ ਕੇ ਆਪਣਾ ਯੋਗਦਾਨ ਪਾਉਂਦੇ ਹਨ।

ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਮੁਲਨਾਤੀ ਜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਧੰਨਵਾਦ ਵੀ ਕੀਤਾ। ਗੁਰਨਾਮ ਸਿੰਘ ਮੁਲਤਾਨੀ ਨੇ ਭਰੋਸਾ ਦਿੱਤਾ ਕਿ ਮੈਂ ਹਰ ਸਾਲ ਦੇਸ਼ ਦੀ ਆਨ ਸ਼ਾਨ ਲਈ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਲਈ ਆਪਣਾ ਯੋਗਦਾਨ ਦਿੰਦਾ ਰਹਾਂਗਾ। ਗੁਰਨਾਮ ਸਿੰਘ ਮੁਲਤਾਨੀ ਪਿਛਲੇ 20 ਸਾਲਾਂ ਤੋਂ ਕੌਂਸਲਰ ਦੀਆਂ ਸੇਵਾਵਾਂ ਦੇ ਰਹੇ ਹਨ। ਇਸ ਵਾਰ ਵੀ ਵਾਰਡ ਨੰਬਰ ਛੇ ਦੇ ਕੌਂਸਲਰ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਆਏ ਹੋਏ ਸਾਰੇ ਮਹਿਮਾਨਾਂ ਦਾ ਸਤਿਕਾਰ ਅਤੇ ਧੰਨਵਾਦ ਕਰਦੀ ਹੈ ਅਤੇ ਉਨ੍ਹਾਂ ਮਹਾਨ ਸਮਾਜ ਸੇਵਕਾਂ ਦਾ ਵੀ ਧੰਨਵਾਦ ਕਰਦੀ ਹੈ ਜੋ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਬੱਚਿਆਂ ਦੇ ਭਵਿੱਖ ਲਈ ਆਪਣਾ ਯੋਗਦਾਨ ਪਾਉਂਦੇ ਹਨ। ਐਸੋਸੀਏਸ਼ਨ ਇਹਨਾਂ ਪਰਿਵਾਰਾਂ ਦਾ ਧੰਨਵਾਦ ਕਰਦੀ ਹੈ ਅਤੇ ਵਚਨਬੱਧ ਵੀ ਹੈ ਕਿ ਜਿਵੇਂ ਪਿਛਲੇ 13 ਸਾਲਾਂ ਤੋਂ ਇਹਨਾਂ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਉਹ ਅੱਗੇ ਵੀ ਕਰਦੀ ਰਹੇਗੀ।

Leave a Comment

Your email address will not be published. Required fields are marked *

Scroll to Top