ਪ੍ਰਿਤਪਾਲ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਦੋਸ਼ੀਆਂ ਖਿਲਾਫ ਹੋਵੇ ਇਰਾਦਾ ਕਤਲ ਦਾ ਮੁਕਦਮਾ ਦਰਜ – ਸਿੰਘ ਸਭਾਵਾਂ ਤੇ ਸਿੱਖ ਤਾਲਮੇਲ ਕਮੇਟੀ

ਜਲੰਧਰ (ਪਰਮਜੀਤ ਸਾਬੀ)- ਕਿਸਾਨੀ ਮੋਰਚੇ ਵਿੱਚ ਲੰਗਰ ਲੈ ਕੇ ਆਏ ਬੇਦੋਸ਼ ਸਿੱਖ ਨੌਜਵਾਨ ਪ੍ਰਿਤਪਾਲ ਸਿੰਘ ,ਜਿਸ ਨੂੰ ਹਰਿਆਣਾ ਪੁਲਸ ਵਲੋ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਅੱਧਮੋਇਆ ਕਰ ਦਿੱਤਾ ਗਿਆ ਹੈ। ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਜਲੰਧਰ ਦੀਆ ਸਿੰਘ ਸਭਾਵਾਂ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਜਥੇਦਾਰ ਜਗਜੀਤ ਸਿੰਘ ਗਾਬਾ, ਰਜਿੰਦਰ ਸਿੰਘ ਮਗਲਾਨੀ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ ,ਕੁਲਦੀਪ ਸਿੰਘ ਪਾਇਲਟ, ਹਰਜੋਤ ਸਿੰਘ ਲੱਕੀ, ਭੁਪਿੰਦਰ ਪਾਲ ਸਿੰਘ ਖਾਲਸਾ, ਕਵਲਜੀਤ ਸਿੰਘ ਟੋਨੀ, ਪਰਮਪ੍ਰੀਤ ਸਿੰਘ ਵਿੱਟੀ ,ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ, ਗੁਰਦੀਪ ਸਿੰਘ ਕਾਲੀਆ ਕਲੋਨੀ, ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਜਿਨਾਂ ਵੀ ਪੁਲਿਸ ਵਾਲਿਆਂ ਨੇ ਬੇਦੋਸ਼ ਗੁਰਸਿੱਖ ਨੌਜਵਾਨ ਪ੍ਰਿਤਪਾਲ ਸਿੰਘ ਨਾਲ ਅਨਮਨੁਖੀ ਵਿਵਹਾਰ ਕਰਦੇ ਹੋਏ ਬੁਰੀ ਤਰਾ ਕੁੱਟਮਾਰ ਕੀਤੀ ਹੈ ਤੇ ਜਿਨਾਂ ਦੇ ਇਸ਼ਾਰੇ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਹਨਾਂ ਸਾਰੇ ਦੋਸ਼ੀਆਂ ਤੇ ਤੁਰੰਤ ਇਰਾਦਾ ਕਤਲ ਦੇ ਪਰਚੇ ਦਰਜ ਕਰਨੇ ਚਾਹੀਦੇ ਹਨ ਤੇ ਨਾਲ ਹੀ ਉਕਤ ਆਗੂਆਂ ਨੇ ਸੁਪਰੀਮ ਕੋਰਟ ਅਤੇ ਹਾਈਕੋਰਟ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਸਾਰੇ ਮਸਲੇ ਵਿਚ ਅਦਾਲਤ ਨੂੰ ਖੁਦਦਖਲ ਦੇ ਕੇ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣਾ ਚਾਹੀਦਾ ਹੈ, ਤਾਂ ਜੋ ਆਮ ਲੋਕਾਂ ਦਾ ਕਾਨੂੰਨ ਤੇ ਵਿਸ਼ਵਾਸ ਕਾਇਮ ਰਹੇ। ਜਿਸ ਤਰ੍ਹਾਂ ਹਰਿਆਣਾ ਪੁਲਿਸ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਬੇਦੋਸ਼ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ ਕੀਤੀ ਹੈ। ਉਸ ਤੋਂ ਲੱਗਦਾ ਹੈ ਕਿ ਇੱਥੇ ਕਾਨੂੰਨ ਨਾਂ ਦੀ ਕੋਈ ਵੀ ਚੀਜ਼ ਨਹੀਂ ਹੈ। ਉਕਤ ਆਗੂਆਂ ਨੇ ਸਮੁੱਚੀਆਂ ਮਾਨਵ ਅਧਿਕਾਰਾਂ ਦੀਆਂ ਗੱਲਾਂ ਕਰਨ ਵਾਲੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜ਼ੁਲਮ ਵਿਰੁੱਧ ਹਾ ਦਾ ਨਾਰਾ ਮਾਰਨ , ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਕੀ ਸਿੰਘ ਖਾਲਸਾ, ਹਰਪ੍ਰੀਤ ਸਿੰਘ ਰੋਬਿਨ ,ਅਮਨਦੀਪ ਸਿੰਘ ਬੱਗਾ ,ਸੰਨੀ ਉਬਰਾਏ ,ਪ੍ਰਭਜੋਤ ਸਿੰਘ ਖਾਲਸਾ ,ਪਲਵਿੰਦਰ ਸਿੰਘ ਬਾਬਾ, ਹਰਪ੍ਰੀਤ ਸਿੰਘ ਸੋਨੂ ,ਮਨਦੀਪ ਸਿੰਘ ਬੱਲੂ , ਲਖਬੀਰ ਸਿੰਘ ਲੱਕੀ,ਕਮਲਜੋਤ ਸਿੰਘ ,ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top