ਜਲੰਧਰ, 8 ਜੁਲਾਈ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ 20 ਜੁਲਾਈ 2024 ਤੱਕ ਕਰਵਾਈਆਂ ਜਾ ਰਹੀਆਂ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ, ਜਿਥੇ ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 20 ਜੁਲਾਈ 2024 ਤੱਕ ਲਾਗੂ ਰਹੇਗਾ।
- +91 99148 68600
- info@livepunjabnews.com