Click on the Edit Content button to edit/add the content.

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ’ਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ

ਜਲੰਧਰ, 21 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਤਹਿਤ ਜਲੰਧਰ ਵਿੱਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਇੱਕ ਵਿਸ਼ੇਸ਼ ਜਨ-ਸੰਪਰਕ ਪ੍ਰੋਗਰਾਮ ਚਲਾਇਆ ਜਾਵੇਗਾ।

ਬਸਤੀ ਨੌਂ ਇਲਾਕੇ ਵਿੱਚ ਘਰ-ਘਰ ਜਾ ਕੇ ਪੈਂਫਲੈੱਟ ਵੰਡਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਇਹ ਮੁਹਿੰਮ ਸਰਕਾਰ ਦੇ ਕੰਮਕਾਜ ਨੂੰ ਸਿੱਧਾ ਲੋਕਾਂ ਤੱਕ ਪਹੁੰਚਾਏਗੀ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਤੇ ਵਿਕਾਸ ਲਈ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਏਗੀ।
ਸ਼੍ਰੀ ਭਗਤ ਨੇ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਸਫ਼ਰ ਕਰਨ ਵਾਲਿਆਂ ਦੇ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਨੇ ‘ਸੜਕ ਸੁਰੱਖਿਆ ਫੋਰਸ’ (ਐਸ.ਐਸ.ਐਫ.) ਬਾਰੇ ਦੱਸਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ 2,700 ਤੋਂ ਵੱਧ ਜਾਨਾਂ ਬਚਾਉਣ ਵਿੱਚ ਮਦਦ ਮਿਲੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਭਗ 14,000 ਕਿਲੋਮੀਟਰ ਲੰਬੀਆਂ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਦਕਿ ਸਾਲ ਦੇ ਅਖੀਰ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਧੀ ਹੋਈ ਵਰਤੋਂ ਸਦਕਾ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘੱਟ ਕਰਨ ਵਿੱਚ ਮਦਦ ਮਿਲੀ ਹੈ।
ਸ਼੍ਰੀ ਭਗਤ ਨੇ ਬਿਜਲੀ ਖੇਤਰ ਵਿੱਚ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੀ ਖ਼ਰੀਦ ਨੇ ਪੰਜਾਬ ਦੇ ਬਿਜਲੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ।
ਰੋਜ਼ਗਾਰ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸੀ ਸਿਫ਼ਾਰਸ਼ ਦੇ ਕੀਤੀ ਗਈ ਹੈ। ਉਨ੍ਹਾਂ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਗਈਆਂ ਪਹਿਲਕਦਮੀਆਂ ਜਿਵੇਂ ‘ਖੇਡਾਂ ਵਤਨ ਪੰਜਾਬ ਦੀਆਂ’, ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਨਾਲ ਸਿੱਧੇ ਸੰਪਰਕ ਰਾਹੀਂ ਉਨ੍ਹਾਂ ਨੂੰ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਨੂੰ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਪਾਇਆ ਹੈ।
ਇਸ ਤੋਂ ਪਹਿਲਾਂ ਆਪਣੇ ਦਫ਼ਤਰ ਵਿਖੇ ਮੁਹਿੰਮ ਦੀ ਸ਼ੁਰੂਆਤ ਮੌਕੇ ਸਮਾਗਮ ਦੌਰਾਨ ਉਨ੍ਹਾਂ ਕੌਂਸਲਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸਭ ਨੂੰ ਹਰ ਘਰ ਤੱਕ ਪਹੁੰਚਣ ਅਤੇ ਵਸਨੀਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣ ਦਾ ਸੱਦਾ ਦਿੱਤਾ।

Table of Contents

Scroll to Top