ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬੱਸ,ਪੀ,ਆਰ.ਟੀ.ਸੀ.ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਭਰੋਸਾ ਦਿੱਤਾ ਹੈ। ਯੂਨੀਅਨ ਨੇ 52 ਸਵਾਰੀਆ ਨੂੰ ਬਿਠਾਉਣ ਸਬੰਧੀ ਲਾਈ ਗਈ ਪਾਬੰਦੀ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ ਹੈ। ਸਰਕਾਰ ਦੀਆਂ ਕਰਮਚਾਰੀਆਂ ਵਿਰੁੱਧ ਨੀਤੀਆਂ ਦੇ ਵਿਰੁੱਧ ‘ਚ ਬੱਸਾਂ ਚ52 ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਰੋਕ ਲਾ ਦਿੱਤੀ ਸੀ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿਵਾਇਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ। ਯੂਨੀਅਨ ਨੇ 52 ਸਵਾਰੀਆਂ ਵਾਲੀ ਪਾਬੰਦੀ ਨੂੰ ਹਟਾ ਦਿੱਤਾ ਹੈ। ਲੋਕਾਂ ਦੀ ਪ੍ਰੇਸ਼ਾਨੀਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚ ਸਰਕਾਰੀ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੇ ਪਹੁੰਚਣ ਚ ਮੁਸ਼ਕਿਲਾ ਆ ਰਹੀਆਂ ਹਨ। ਯੂਨੀਅਨ ਸਵਾਰੀਆਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੀ,ਇਸ ਲਈ ਉਨ੍ਹਾਂ ਵੱਧ ਸਵਾਰੀਆਂ ਨੂੰ ਬਿਠਾਉਣ ਤੇ ਸੀਟਾਂ ਭਰ ਜਾਣ ਤੇ ਸਵਾਰੀਆਂ ਦੇ ਖੜ੍ਹੇ ਹੋ ਕੇ ਸਫ਼ਰ ਕਰਨ ਨੂੰ ਮਨਜ਼ੂਰ ਕਰ ਲਿਆ ਹੈ, ਤਾਂ ਕਿ ਵੱਧ ਤੋਂ ਵੱਧ ਲੋਕ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ। ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਹਰ ਵਾਰ ਭਰੋਸਾ ਦਿੱਤਾ ਜਾਂਦਾ ਹੈ,ਪਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਜਿਸ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਭਾਗੀ ‘ਚ ਤਬਦੀਲੀਆਂ ਕੀਤੀਆਂ ਜਾਣ ਕਿਉਂਕਿ ਇਨ੍ਹਾਂ ਸ਼ਰਤਾਂ ਕਾਰਨ ਮੁਲਾਜ਼ਮ ਨੂੰ ਮੁਅਤਲ ਕਰਨ ਤੋਂ ਪਹਿਲਾਂ ਉਸ ਦਾ ਪੱਖ ਸੁਣਿਆ ਜਾਵੇ।

















































