ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਪੰਜਾਬ ‘ਚ ਕਾਰਾਂ -ਗੱਡੀਆ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ

ਮੋਟਰ ਗੱਡੀਆਂ ਚਲਾਉਣ ਵਾਲੇ ਲੋਕ ਹੁਣ ਹੋ ਜਾਓ ਸਾਵਧਾਨ, ਕਿਉਂਕਿ ਪੰਜਾਬ ਸਰਕਾਰ ਨੇ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਲੋਕਾਂ ਲਈ ਵੀ ਸੀਟ ਬੈਲਟ ਦਾ ਇਸਤੇਮਾਲ ਕਰਨਾ ਜ਼ਰੂਰੀ ਕਰ ਦਿੱਤਾ ਹੈ। ਜਿਸ ਚੋਂ ਕਿਹਾ ਗਿਆ ਹੈ, ਕਿ ਸਾਰੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਸਾਰੇ ਅਧਿਕਾਰੀਆ ਤੇ ਵਾਹਨ ਚਲਾਉਣ ਤਾਂ ਸੀਟ ਬੈਲਟ ਲਾ ਕੇ ਹੀ ਚਲਾਉਣ

ਜੇਕਰ ਕੋਈ ਗੰਨਮੈਨ ਡਰਾਈਵਰ ਦੇ ਸਾਈਡ ਵਾਲੀ ਸੀਟ ਤੇ ਬੈਠਦਾ ਹੈ ਤਾਂ ਉਹ ਵੀ ਬੈਲਟ ਲਾ ਕੇ ਹੀ ਬੈਠੇਗਾ।ਏ.ਡੀ.ਜੀ.ਪੀ. ਟ੍ਰੈਫਿਕ ਵਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੜਕ ਸੁਰੱਖਿਆ 15 ਅਤੇ 14 ਫ਼ਰਵਰੀ ਨੂੰ ਮਨਾਇਆ ਜਾ ਰਿਹਾ ਹੈ, ਇਸ ਦੌਰਾਨ ਲੋਕਾਂ ਨੂੰ ਸੀਟ ਬੈਲਟ ਦੇ ਇਸਤੇਮਾਲ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

14 ਫ਼ਰਵਰੀ ਤੋਂ ਬਾਅਦ ਜੋ ਲੋਕ ਸੀਟ ਬੈਲਟ ਦਾ ਇਸਤੇਮਾਲ ਨਹੀਂ ਕਰਨਗੇ, ਉਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਡਰਾਈਵਿੰਗ ਦੌਰਾਨ ਸੀਟ ਬੈਲਟ ਪਹਿਨਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Leave a Comment

Your email address will not be published. Required fields are marked *

Scroll to Top