ਉੱਤਰੀ ਭਾਰਤ ਕੜਾਕੇ ਦੀ ਠੰਡ ਨਾਲ ਜੂਝ ਰਿਹਾ ਹੈ ਅਤੇ ਫਿਲਹਾਲ ਰਾਹਤ ਦੀ ਕੋਈ ਉਮੀਦ ਨਹੀਂ ਹੈ। ਕਿਉਂਕਿ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਤੱਕ ਕੜਾਕੇ ਦੀ ਠੰਡ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਲਈ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ। ਮੀਂਹ ਦੀ ਸੰਭਾਵਨਾ ਜ਼ਿਆਦਾਤਰ ਪੱਛਮੀ ਗੜਬੜੀ ਕਾਰਨ ਹੁੰਦੀ ਹੈ। ਨਾਲ ਹੀ ਹਿਮਾਚਲ ‘ਚ ਬਰਫਬਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹਾ, ਫਰੀਦਾਬਾਦ ਅਤੇ ਪਲਵਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

















































