ਵੜਿੰਗ ਨੇ ਪੰਜਾਬ ਸਰਕਾਰ ਤੋਂ 23 ਲੱਖ ਤੋਂ ਵੱਧ ਭੋਜਨ ਲਾਭਪਾਤਰੀਆਂ ਬਾਰੇ ਸਪੱਸ਼ਟੀਕਰਨ ਮੰਗਿਆ, ਜਿਨ੍ਹਾਂ ਦੇ ਕੇਸਾਂ ਦੀ ਪੜਤਾਲ ਸਬੰਧੀ ਭਾਰਤ ਸਰਕਾਰ ਦੁਆਰਾ ਝੰਡੀ ਦਿਤੀ ਗਈ ਹੈ

ਚੰਡੀਗੜ੍ਹ, 3 ਦਸੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਮੁਫ਼ਤ ਰਾਸ਼ਨ ਯੋਜਨਾ ਦੇ ਲਗਭਗ 24 ਲੱਖ ਲਾਭਪਾਤਰੀਆਂ ਦੇ ਭਵਿੱਖ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਕਿਉਂਕਿ ਇਨ੍ਹਾਂ ਮਾਮਲਿਆਂ ਦੀ ਕੇਂਦਰ ਸਰਕਾਰ ਦੁਆਰਾ ਹੋਰ ਪੜਤਾਲ ਲਈ “ਝੰਡੀ” ਦਿੱਤੀ ਗਈ ਹੈ।

ਲੁਧਿਆਣਾ ਤੋਂ ਸੰਸਦ ਮੈਂਬਰ ਵੀ, ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਲੋਕ ਸਭਾ ਵਿੱਚ ਲਾਭਪਾਤਰੀਆਂ ਬਾਰੇ ਜਾਣਕਾਰੀ ਮੰਗਣ ਤੋਂ ਇਲਾਵਾ, ਇਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਤਸਦੀਕ ਪੂਰੀ ਹੋਣ ਬਾਰੇ ਇੱਕ ਸਵਾਲ ਉਠਾਇਆ ਸੀ।

ਇੱਕ ਲਿਖਤੀ ਜਵਾਬ ਵਿੱਚ, ਖਪਤਕਾਰ ਮਾਮਲਿਆਂ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਭੰਭਾਨੀਆ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40,93,003 ਰਾਸ਼ਨ ਕਾਰਡਾਂ ਦੇ ਮੁਕਾਬਲੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਸੂਬੇ ਵਿੱਚ 1.51 ਕਰੋੜ ਲਾਭਪਾਤਰੀ ਸਨ।

ਇਸ ਸਬੰਧ ਵਿੱਚ ਵੜਿੰਗ ਨੇ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ 20,69,338 ਲਾਭਪਾਤਰੀਆਂ ਦੀ ਈ-ਕੇਵਾਈਸੀ ਹੁਣ ਤੱਕ ਪੂਰੀ ਨਹੀਂ ਹੋਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਤਸਦੀਕ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਦੇਰੀ ‘ਤੇ ਚਿੰਤਾ ਪ੍ਰਗਟ ਕੀਤੀ ਹੈ।

ਉਨ੍ਹਾਂ ਨੇ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਕਿਉਂ ਦੋ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸੂਚੀ ਵਿੱਚੋਂ ਕਿਉਂ ਬਾਹਰ ਕੱਢਿਆ ਗਿਆ ਹੈ। ਜਦਕਿ ਸਰਕਾਰ ਨੂੰ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਕੋਈ ਵੀ ਅਯੋਗ ਵਿਅਕਤੀ ਮੁਫਤ ਰਾਸ਼ਨ ਨਾ ਪ੍ਰਾਪਤ ਕਰੇ, ਇਸਦੇ ਨਾਲ ਹੀ ਕਿਸੇ ਯੋਗ ਵਿਅਕਤੀਆਂ ਨੂੰ ਲਾਭ ਤੋਂ ਵਾਂਝਾ ਨਾ ਕੀਤਾ ਜਾਵੇ।

Leave a Comment

Your email address will not be published. Required fields are marked *

Scroll to Top