ਸੰਸਦ ਵਿਚ ਬੋਲੇ ਵੜਿੰਗ: ਕਿਹਾ-ਪੰਜਾਬ ਵਿੱਚ ਡਰ ਦਾ ਮਾਹੌਲ…ਗੈਂਗਸਟਰ ਜੇਲ੍ਹਾਂ, ਵਿਦੇਸ਼ਾਂ ਤੋਂ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਡਰਾ ਰਹੇ ਹਨ

ਚੰਡੀਗੜ੍ਹ, 11 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਹੈ ਅਤੇ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਇੱਥੇ ਗੈਂਗਸਟਰ ਰਾਜ ਕਰ ਰਹੇ ਹਨ।

ਅੱਜ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ, ਵੜਿੰਗ ਨੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ। ਉਨ੍ਹਾਂ ਖੁਲਾਸਾ ਕੀਤਾ ਕਿ ਕਿਵੇਂ ਗੈਂਗਸਟਰ ਆਪਣੀ ਮਰਜੀ ਨਾਲ ਹਰ ਉਸ ਵਿਅਕਤੀ ਨੂੰ ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇਣ ਲਈ ਡਰਾ ਰਹੇ ਹਨ, ਜਿਸਨੂੰ ਉਹ ਚਾਹੁੰਦੇ ਹਨ।

ਲੁਧਿਆਣਾ ਤੋਂ ਸੰਸਦ ਮੈਂਬਰ ਨੇ ਖੁਲਾਸਾ ਕੀਤਾ ਕਿ ਲੋਕਾਂ ਨੂੰ ਜੇਲ੍ਹਾਂ ਅਤੇ ਵਿਦੇਸ਼ਾਂ ਤੋਂ ਧਮਕੀ ਭਰੇ ਫੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਵੜਿੰਗ ਨੇ ਇਹ ਵੀ ਕਿਹਾ ਕਿ ਗੈਂਗਸਟਰ ਸਿਆਸੀ ਪ੍ਰਣਾਲੀ ਵਿੱਚ ਇੰਨੇ ਡੂੰਘਾਈ ਨਾਲ ਉਤਰ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਵਿਧਾਨ ਸਭਾ ਦੀ ਜਿਮਨੀ ਚੋਣ ਵਿੱਚ ਇੱਕ ਗੈਂਗਸਟਰ ਦੀ ਨੇੜਲੀ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਖਲ ਦੀ ਮੰਗ ਕਰਦੇ ਹੋਏ, ਕਿਹਾ ਕਿ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਸਰਕਾਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਗੁਜਰਾਤ ਸਰਕਾਰ ਦੇ ਵਿਸ਼ੇਸ਼ ਆਦੇਸ਼ਾਂ ਦਾ ਹਵਾਲਾ ਦਿੱਤਾ, ਜਿਹੜੇ ਬਿਸ਼ਨੋਈ ਨੂੰ ਦੂਜੇ ਸੂਬਿਆਂ ਦੀ ਪੁਲਿਸ ਵੱਲੋਂ ਲੈ ਕੇ ਜਾਣ ਤੋਂ ਛੋਟ ਪ੍ਰਦਾਨ ਕਰਦੇ ਹਨ, ਜਿੱਥੇ ਉਹ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ।

ਵੜਿੰਗ ਨੇ ਦੋਸ਼ ਲਗਾਇਆ ਕਿ ਦੋਵੇਂ ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਲੋਕਾਂ ਦੀ ਜਾਨ ਅਤੇ ਮਾਲ ਨੂੰ ਸੁਰੱਖਿਅਤ ਕਰਨ ਵਿੱਚ ਅਸਫਲ ਰਹੀਆਂ ਹਨ, ਜਿਹੜੇ ਲਗਾਤਾਰ ਧਮਕੀ ਅਤੇ ਡਰ ਦੇ ਸਾਏ ਵਿਚ ਜਿਊਣ ਲਈ ਮਜ਼ਬੂਰ ਹਨ।

ਲੁਧਿਆਣਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਨਾ ਸਿਰਫ਼ ਆਮ ਲੋਕਾਂ, ਸਗੋਂ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਵੀ ਗੈਂਗਸਟਰਾਂ ਤੋਂ ਫਿਰੌਤੀ ਲਈ ਫੋਨ ਆਉਣੇ ਸ਼ੁਰੂ ਹੋ ਗਏ ਹਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top