ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਜੁਲਾਈ – ਪੰਜਾਬ ਸਰਕਾਰ ਨੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ, 2025 ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ 31-07-2025 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਗਈ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top