ਚੰਡੀਗੜ੍ਹ, 31 ਦਸੰਬਰ -ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।
- +91 99148 68600
- info@livepunjabnews.com