Click on the Edit Content button to edit/add the content.

ਕੈਬਨਿਟ ਮੰਤਰੀ ਨੇ ਭਾਰਗੋ ਕੈਂਪ ਇਲਾਕੇ ’ਚ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜਲੰਧਰ, 12 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਭਾਰਗੋ ਕੈਂਪ ਇਲਾਕੇ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਪੰਜਾਬ ਸਰਕਾਰ ਲੋਕਾਂ ਦੇ ਦਰਮਿਆਨ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਅਤੇ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਉਣਾ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਜਿਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਉਥੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਸਦਕਾ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ 600 ਯੂਨਿਟ ਬਿਜਲੀ ਮੁਆਫੀ, ਬੁਨਿਆਦੀ ਢਾਂਚੇ ਦਾ ਵਿਕਾਸ, ਮੈਰਿਟ ਦੇ ਆਧਾਰ ’ਤੇ ਨੌਕਰੀਆਂ ਸਮੇਤ ਅਨੇਕਾਂ ਲੋਕ ਪੱਖੀ ਉਪਰਾਲੇ ਕੀਤੇ ਹਨ।
ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਲੋਕ ਵੀ ਮੌਜੂਦ ਸਨ।

Table of Contents

Scroll to Top