ਪੰਜਾਬ ਵਿੱਚ ਮੁਫ਼ਤ ਯੋਜਨਾ ਦਾ ਫੈਸਲਾ, ਔਰਤਾਂ ਲੈ ਰਹੀਆਂ ਹਨ ਲਾਭ

ਚੰਡੀਗੜ੍ਹ : ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਭਾਸ਼ਣ ਪੜ੍ਹਦਿਆਂ ਸੂਬੇ ‘ਚ ਚੱਲ ਰਹੀ ਮੁਫ਼ਤ ਬੱਸ ਯਾਤਰਾ ਲਈ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਇਸੇ ਤਰ੍ਹਾਂ ਜਾਰੀ ਰਹੇਗੀ।ਸੂਬੇ ਦੀਆਂ ਵੱਡੀ ਗਿਣਤੀ ‘ਚ ਔਰਤਾਂ ਮੁਫ਼ਤ ਬੱਸ ਯਾਤਰਾ ਦਾ ਲਾਭ ਲੈ ਰਹੀਆਂ ਹਨ

ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਤੇ ਮੌਜੂਦਾ ਸਾਲ ‘ਚ ਸਰਕਾਰ ਵਲੋਂ ਇਸ ਦੇ ਲਈ 450 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।

ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਵਾਇਆ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top