ਅਮਰੀਕਾ ਵਿੱਚ ਹੋਈ ਮੌਤ ਨੌਜਵਾਨ ਦੀ ਲਾਸ਼ ਮੰਗਵਾਉਣ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ

ਕਾਹਨੂੰਵਾਨ,:- ਅਮਰੀਕਾ ਵਿੱਚ ਤਿੰਨ ਦਿਨ ਪਹਿਲਾਂ ਹੋਏ ਮੋਤ ਨੌਜਵਾਨ ਦੇ ਸਕੇ ਸਬੰਧੀਆਂ ਨੇ ਵਿਦੇਸ਼ ਮੰਤਰਾਲੇ ਤੋਂ ਉਸ ਦੀ ਲਾਸ਼ ਮੰਗਵਾਉਣ ਦੀ ਮੰਗ ਕੀਤੀ ਹੈ। ਹਰਵਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਦੱਸਿਆ ਕਿ ਵਿਦੇਸ਼ ਗਏ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਹਰਪ੍ਰੀਤ ਸਿੰਘ (32) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਗੁਰਦਾਸਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਿੰਨ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ ਉਥੇ ਟਰਾਲਾ ਚਲਾਉਂਦਾ ਸੀ। ਉਹ 13 ਸਾਲ ਤੋਂ ਅਮਰੀਕਾ ਹੀ ਰਹਿ ਰਿਹਾ ਸੀ। ਰਿਸ਼ਤੇਦਾਰਾਂ ਅਤੇ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਜਾ ਰਹੀ ਹੈ, ਕਿ ਹਰਪ੍ਰੀਤ ਸਿੰਘ ਦੀ ਲਾਸ਼ ਵਾਪਸ ਮੰਗਵਾਉਣ ਲਈ ਅਮਰੀਕਾ ਅੰਬੈਸੀ ਦੇ ਅਧਿਕਾਰੀਆਂ ਨਾਲ ਰਾਬਤਾ ਕਰ ਕੇ ਇਸ ਸਬੰਧੀ ਗੱਲਬਾਤ ਕੀਤੀ ਜਾਵੇ।

Leave a Comment

Your email address will not be published. Required fields are marked *

Scroll to Top