ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ,  ਜਲਦ ਹੱਲ ਦਾ ਦਿੱਤਾ ਭਰੋਸਾ

ਜਲੰਧਰ, 16 ਮਾਰਚ :  ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ (ਐਫ.ਸੀ.ਟੀ.) ਦੀ ਪਹਿਲ ’ਤੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਅਟਾਰੀ ਬਾਜ਼ਾਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਸਥਾਨਕ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕਰਨਾ ਸੀ।
ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਚੱਢਾ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੇ ਮੁੱਦੇ ਤੇ ਮੰਗਾਂ ਰੱਖੀਆਂ। ਇਸ ਮੌਕੇ ਅਮਿਤ ਢੱਲ ਅਤੇ ਅਟਾਰੀ ਬਾਜ਼ਾਰ ਦੇ ਵੱਖ-ਵੱਖ ਪ੍ਰਧਾਨਾਂ ਵੱਲੋਂ ਪ੍ਰਸ਼ਾਸਨਿਕ ਨਾਲ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ।
ਚੇਅਰਮੈਨ ਇੰਦਰਵੰਸ਼ ਚੱਢਾ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੀ ਸੁਣਵਾਈ ਕਰਨਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਬਲਾਕ ਪ੍ਰਧਾਨ ਭਾਰਤ ਭੂਸ਼ਣ, ਪੁਨੀਤ ਵਢੇਰਾ ਅਤੇ ਜਲੰਧਰ ਪੱਛਮੀ ਕਮਿਸ਼ਨ ਦੇ ਚੇਅਰਮੈਨ ਨਰਿੰਦਰ ਸਿੰਘ ਸਮੇਤ ਕਮਿਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top