ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਗਿਆਨੀ ਮੋਹਨ ਸਿੰਘ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰੂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਰਹਿਣਗੇ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top