ਪਹਾੜਾਂ ਤੇ ਬਰਫਬਾਰੀ ਦੇ ਕਾਰਨ ਪੰਜਾਬ ਵਿੱਚ ਵਧ ਸਕਦੀ ਹੈ ਠੰਡ, ਮੀਂਹ ਪੈਣ ਦੀ ਉਮੀਦ

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ ‘ਤੇ ਹੋਈ ਤਾਜ਼ਾ ਬਰਫਬਾਰੀ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ‘ਚ ਠੰਡ ਹੋਰ ਵਧਾ ਦਿੱਤੀ ਹੈ। ਪਹਾੜਾਂ ਦੇ ਨੇੜੇ ਹੋਣ ਕਾਰਨ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਕਠੋਰ ਸਰਦੀਆਂ ਦਾ ਅਨੁਭਵ ਹੁੰਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਦੋ ਦਿਨਾਂ ਤੱਕ ਸੀਤ ਲਹਿਰ ਦਾ ਕੋਈ ਖਤਰਾ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਪਹਾੜਾਂ ਤੋਂ ਬਰਫੀਲੀ ਹਵਾਵਾਂ ਚੱਲਣ ਨਾਲ ਪੰਜਾਬ ‘ਚ ਠੰਡ ਦਾ ਪ੍ਰਕੋਪ ਹੋਰ ਤੇਜ਼ ਹੋ ਸਕਦਾ ਹੈ।

ਪਹਿਲਗਾਮ ‘ਚ ਸ਼ਨੀਵਾਰ ਸ਼ਾਮ ਨੂੰ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਸ਼ਹਿਰਾਂ ਵਿੱਚ ਮੁੱਲ 0.6 ਤੋਂ 8.8 ਡਿਗਰੀ ਤੱਕ ਸੀ। ਜੰਮੂ-ਕਸ਼ਮੀਰ ਦੇ ਵਿਸ਼ਵ ਪ੍ਰਸਿੱਧ ਸੈਲਾਨੀ ਸਥਾਨ ਗੁਲਮਰਗ ਦਾ ਨਜ਼ਾਰਾ ਤਾਜ਼ਾ ਬਰਫਬਾਰੀ ਤੋਂ ਬਾਅਦ ਰੌਸ਼ਨ ਹੋ ਗਿਆ ਹੈ।

Leave a Comment

Your email address will not be published. Required fields are marked *

Scroll to Top