ਜਲੰਧਰ, 29 ਨਵੰਬਰ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਮਹੀਨਾ ਜਨਵਰੀ ਤੋਂ ਮਾਰਚ, 2026 ਦੌਰਾਨ ਬਾਰ੍ਹਵੀਂ/ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਰੱਖਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਬੈਂਕ ਪੀ.ੳ. (Probationary Officer) ਅਤੇ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਅਸਾਮੀਆਂ ਦੇ ਸਨਮੁੱਖ ਇਮਤਿਹਾਨਾਂ ਦੀ ਤਿਆਰੀ
ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਟੈਸਟ ਦੇ ਅਧਾਰ ‘ਤੇ ਹੋਵੇਗਾ ਅਤੇ ਕਲਾਸਾਂ ਅੰਬੇਡਕਰ ਭਵਨ, ਜਲੰਧਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲੇ ਦੇ ਚਾਹਵਾਨ ਬਿਨੈਕਾਰ ਗੂਗਲ ਲਿੰਕ https://tinyurl.com/yyyvujxk ‘ਤੇ ਅਪਲਾਈ ਕਰ ਸਕਦੇ ਹਨ।
ਨੀਲਮ ਮਹੇ ਨੇ ਵਿਦਿਆਰਥੀਆਂ ਨੂੰ ਇਨ੍ਹਾਂ
ਕੋਚਿੰਗ ਕਲਾਸਾਂ ਲਈ ਵੱਧ-ਚੜ੍ਹ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਲਈ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਢੁੱਕਵੀਂ ਤਿਆਰੀ ਕਰਕੇ ਆਪਣੀ ਮਨਪਸੰਦ ਨੌਕਰੀ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਕਮਰਾ ਨੰ. 313, ਤੀਸਰੀ ਮੰਜ਼ਿਲ, ਜ਼ਿਲ੍ਹਾ ਪਬੰਧਕੀ ਕੰਪਲੈਕਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਹੈਲਪਲਾਈਨ ਨੰ. 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

















































