ਜਲੰਧਰ, 19 ਨਵੰਬਰ : ਸਰਕਾਰੀ ਆਈ. ਟੀ. ਆਈ ਇਸਤਰੀਆਂ ਲਾਜਪਤ ਨਗਰ ਵਿਖੇ ਅੱਜ ਅਪ੍ਰੈਂਟਿਸਸ਼ਿਪ ਜਾਗਰੂਕਤਾ-ਕਮ-ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਵਿੱਚ ਵੱਖ-ਵੱਖ ਉਦਯੋਗਾਂ ਵੱਲੋਂ ਆਨ ਜਾਬ ਟ੍ਰੇਨਿੰਗ ਲਈ ਸਿੱਖਿਆਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਜਾਗਰੂਕਤਾ ਕੈਂਪ ਪ੍ਰਧਾਨ ਮੰਤਰੀ ਨੈਸ਼ਨਲ ਅਪ੍ਰੈਂਟਿਸਸ਼ਿਪ ਮੇਲਾ ਸਕੀਮ ਅਧੀਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਆਈ. ਟੀ. ਆਈਜ਼ ਸਿਖਿਆਰਥੀਆਂ ਅਤੇ 11 ਉਦਯੋਗਾਂ ਨੇ ਭਾਗ ਲਿਆ। ਕੈਂਪ ਦੌਰਾਨ ਵੱਖ-ਵੱਖ ਉਦਯੋਗਾਂ ਵੱਲੋਂ ਸਿਖਿਆਰਥੀਆਂ ਦੀ ਆਨ ਜਾਬ ਟ੍ਰੇਨਿੰਗ ਲਈ ਚੋਣ ਕੀਤੀ ਗਈ।
ਇਸ ਮੌਕੇ ਦਿਲਬਾਗ ਸਿੰਘ ਵੱਲੋਂ ਸਿਖਿਆਰਥੀਆਂ ਨੂੰ ਅਪ੍ਰੈਂਟਿਸਸ਼ਿਪ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ।
ਕੈਂਪ ਦੌਰਾਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਇਸ ਕੈਂਪ ਵਿੱਚ ਸਰਕਾਰੀ ਆਈ.ਟੀ.ਆਈ. ਮੇਹਰਚੰਦ ਜਲੰਧਰ ਵੱਲੋਂ ਟ੍ਰੇਨਿੰਗ ਅਫਸਰ ਬਲਬੀਰ ਸਿੰਘ, ਸੰਜੀਵ ਕੁਮਾਰ, ਨਰਿੰਦਰ ਸ਼ਰਮਾ ਅਤੇ ਮਨਜਿੰਦਰ ਸਿੰਘ, ਮਨਜੀਤ ਸਿੰਘ, ਕ੍ਰਿਸ਼ਨ ਲਾਲ, ਬਲਬੀਰ ਅਤੇ ਹੋਰ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਦੀਪਕ ਗੁਪਤਾ, ਜਸਵਿੰਦਰ ਕੌਰ, ਸੁਖਜੀਤ ਕੌਰ, ਅਮਨਦੀਪ, ਨੀਲੂ ਚਾਵਲਾ, ਸੁਨੀਤਾ ਰਾਣੀ, ਨੀਤੂ, ਚਿੱਤਰਾ, ਸ਼ਿਖਾ ਸ਼ਰਮਾ, ਮਨੀਸ਼ ਕੁਮਾਰ, ਪਲਵੀ, ਕੁਲਮੀਤ ਕੌਰ, ਨਰੇਸ਼ ਕੁਮਾਰ, ਜੰਗ ਬਹਾਦਰ, ਵਿਜੈ ਕੁਮਾਰ ਅਤੇ ਨਰੇਸ਼ ਕੁਮਾਰ ਵੀ ਮੌਜੂਦ ਸਨ।