ਡਿਪਟੀ ਕਮਿਸ਼ਨਰ ਵੱਲੋਂ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ

ਜਲੰਧਰ, 17 ਨਵੰਬਰ: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲ਼ੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਜਾਂਚ 12 ਨਵੰਬਰ 2026 ਤੋਂ  ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਜਾਂਚ ਪ੍ਰਕਿਰਿਆ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਨਾਮਜ਼ਦ ਨੁਮਾਇੰਦਿਆਂ ਨੂੰ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।  ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੀ ਕਾਰਵਾਈ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਪ੍ਰਕਿਰਿਆ ਵਿਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਅਤੇ ਆਪਣੇ ਪ੍ਰਤੀਨਿਧੀ ਭੇਜਣ, ਤਾਂ ਜੋ ਜਾਂਚ ਦੇ ਹਰੇਕ ਪੜਾਅ ਵਿਚ ਪੂਰੀ ਪਾਰਦਰਸ਼ਤਾ ਬਣਾਈ ਜਾ ਸਕੇ।

ਇਸ ਮੌਕੇ ਚੋਣ ਤਹਿਸੀਲਦਾਰ ਡਾ.ਦੀਪਕ ਰਾਜ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ਼ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Table of Contents

Scroll to Top