ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਪਸੀ ਸਹਿਮਤੀ ਵਾਲੇ ਮਾਮਲਿਆਂ  ਵਿੱਚ ਇੰਤਕਾਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਇੰਤਕਾਲਾਂ ਅਤੇ ਜ਼ਮੀਨ ਦੀ ਨਿਸ਼ਾਨਦੇਹੀ ਨਾਲ ਸਬੰਧਤ ਕੇਸਾਂ ਦੀ ਲਗਾਤਾਰ ਸੁਣਵਾਈ ਕੀਤੀ ਜਾਵੇ ਅਤੇ ਜਿਨ੍ਹਾਂ ਕੇਸਾਂ ਵਿੱਚ ਸਬੰਧਤ ਧਿਰਾਂ ਸਹਿਮਤ ਹੋਣ, ਉਥੇ ਇਨ੍ਹਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀ ਦੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੇ ਵੀ ਹੁਕਮ ਦਿੱਤੇ ਤਾਂ ਜੋ ਸਰਕਾਰੀ ਖ਼ਜ਼ਾਨੇ ਨੂੰ ਕੋਈ ਨੁਕਸਾਨ ਨਾ ਹੋਵੇ ।

ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਲਗਾਤਾਰ ਰੈਵੇਨਿਊ ਅਦਾਲਤਾਂ ਲਗਾਉਣ ਅਤੇ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ ਨੂੰ ਲਗਾਤਾਰ ਅਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਜਾਂ ਉਸ ਤੋਂ ਲੰਮਾਂ ਸਮਾਂ ਬਕਾਇਆ ਪਏ ਰੈਵੇਨਿਊ ਕੇਸਾਂ ਦੀ ਲਗਾਤਾਰ ਸੁਣਵਾਈ ਵੀ ਕੀਤੀ ਜਾਵੇ।

ਉਨਾਂ ਇਹ ਵੀ ਕਿਹਾ ਕਿ ਲੋਕਾਂ ਵੱਲੋਂ ਜਾਤ /ਸ਼੍ਰੇਣੀ / ਆਮਦਨ ਆਦਿ ਨਾਲ ਸਬੰਧਿਤ ਬਕਾਇਆ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ ਡੀ ਐਮਜ ਨਿੱਜੀ ਤੌਰ ਉੱਪਰ ਨਿਗਰਾਨੀ ਕਰਨ ਤਾਂ ਜੋ ਬਕਾਇਆ ਬਿਨੈ-ਪੱਤਰਾਂ ਦਾ ਨਿਪਟਾਰਾ ਹੋ ਸਕੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਮੇਜਰ ਅਮਿਤ ਮਹਾਜਨ , ਐਸ ਡੀ ਐਮਜ ਅਮਨਪਾਲ ਸਿੰਘ , ਗੁਰਸਿਮਰਨ ਸਿੰਘ , ਬਲਬੀਰ ਰਾਜ , ਡਾ. ਜੈ ਇੰਦਰ ਸਿੰਘ , ਰਿਸ਼ਭ ਬਾਂਸਲ , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਤੇ ਤਹਿਸੀਲਦਾਰ / ਨਾਇਬ ਤਹਿਸੀਲਦਾਰ ਆਦਿ ਹਾਜ਼ਰ ਸਨ ।

ਕੈਪਸ਼ਨ – ਜਲੰਧਰ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top