ਆਰ.ਐਸ.ਐਸ-ਭਾਜਪਾ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਵੜਿੰਗ

ਫਗਵਾੜਾ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਆਰ.ਐਸ.ਐਸ ਆਗੂਆਂ ਨੇ ਇਸਨੂੰ ਕਦੇ ਸਵੀਕਾਰ ਨਹੀਂ ਕੀਤਾ। ਉਨ੍ਹਾਂ ਨੇ ਦੇਸ਼ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੇ ਇਨ੍ਹਾਂ ਦੇ ਮਨਸੂਬਿਆਂ ਵਿਰੁੱਧ ਵੀ ਚੇਤਾਵਨੀ ਦਿੱਤੀ।
ਇੱਥੇ ਪਾਰਟੀ ਵਿਧਾਇਕ ਬਲਵਿੰਦਰ ਧਾਲੀਵਾਲ ਦੁਆਰਾ ਆਯੋਜਿਤ ‘ਸੰਵਿਧਾਨ ਬਚਾਓ ਸਭਾ’ (ਸੰਵਿਧਾਨ ਬਚਾਓ ਮੀਟਿੰਗ) ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਨੂੰ ਵੀ ਸੰਵਿਧਾਨ ਨੂੰ ਛੂਹਣ ਦੀ ਇਜਾਜ਼ਤ ਨਹੀਂ ਦੇਵੇਗੀ, ਇਸਨੂੰ ਬਦਲਣ ਦੀ ਤਾਂ ਗੱਲ ਹੀ ਛੱਡੋ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸੰਵਿਧਾਨ ਦੀ ਕਾਪੀ ਦਿਖਾਉਂਦੇ ਹੋਏ, ਕਿਹਾ ਕਿ ਦੇਸ਼ ਦੇ ਸੰਵਿਧਾਨ ਕਾਰਨ ਹੀ ਸਮਾਜ ਵਿੱਚ ਆਜ਼ਾਦੀ ਅਤੇ ਸਮਾਨਤਾ ਹੈ। ਨਹੀਂ ਤਾਂ, ਲੋਕਾਂ ਕੋਲ ਨਾ ਤਾਂ ਆਜ਼ਾਦੀ ਸੀ, ਨਾ ਆਵਾਜ਼ ਸੀ ਅਤੇ ਨਾ ਹੀ ਕੋਈ ਅਧਿਕਾਰ ਸੀ।

ਉਨ੍ਹਾਂ ਨੇ ਆਰ.ਐਸ.ਐਸ ਦੇ ਇੱਕ ਸਾਬਕਾ ਮੁਖੀ ਐਮ.ਐਸ ਗੋਲਵਲਕਰ ਦੇ ਹਵਾਲੇ ਨਾਲ ਕਿਹਾ ਕਿ ਉਹ ਆਪਣੀ ਕਿਤਾਬ ਵਿੱਚ ਦੇਸ਼ ਦੇ ਸੰਵਿਧਾਨ ਨੂੰ ਸਵੀਕਾਰ ਨਹੀਂ ਕਰਦੇ ਸਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਰ.ਐਸ.ਐਸ ਨੇ ਰਾਸ਼ਟਰੀ ਤਿਰੰਗੇ ਨੂੰ ਵੀ ਸਵੀਕਾਰ ਤੱਕ ਨਹੀਂ ਕੀਤਾ ਸੀ।

ਵੜਿੰਗ ਨੇ ਦੋਸ਼ ਲਗਾਇਆ ਕਿ ਇਹ ਕਾਂਗਰਸ ਨੇਤਾ ਰਾਹੁਲ ਗਾਂਧੀ ਸਨ, ਜਿਨ੍ਹਾਂ ਨੇ ਸੰਵਿਧਾਨ ਬਚਾਓ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਦੇਸ਼ ਦੇ ਲੋਕਾਂ ਨੂੰ ਭਾਜਪਾ ਦੇ ਮਨਸੂਬਿਆਂ ਵਿਰੁੱਧ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ‘400 ਤੋਂ ਵੱਧ’ ਸੀਟਾਂ ਜਿੱਤਣ ਦਾ ਨਾਅਰਾ ਸੰਵਿਧਾਨ ਨੂੰ ਬਦਲਣ ਦੇ ਉਦੇਸ਼ ਨਾਲ ਸੀ।  ਪਰ ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ 240 ਸੀਟਾਂ ਤੱਕ ਸੀਮਤ ਕਰਕੇ ਸਬਕ ਸਿਖਾਇਆ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਿਵੇਂ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਤੀਜੇ ਕਾਰਜਕਾਲ ਲਈ ਸੱਤਾ ਸੰਭਾਲਣ ਤੋਂ ਬਾਅਦ ਸੰਵਿਧਾਨ ਅੱਗੇ ਝੁਕਣਾ ਪਿਆ ਸੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ, ਜਿਹੜੀ ਹਰ ਮੋਰਚੇ ‘ਤੇ ਅਸਫਲ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀ ਨਸ਼ਿਆਂ ਵਿਰੁੱਧ ਬਹੁਤ ਮਸ਼ਹੂਰ ਜੰਗ, ‘ਯੁੱਧ ਨਸ਼ਿਆ ਵਿਰੁੱਧ’ ਦਾ ਹਵਾਲਾ ਦਿੱਤਾ।

ਉਨ੍ਹਾਂ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ‘ਨਸ਼ਿਆਂ ਵਿਰੁੱਧ ਜੰਗ’ ਦੀ ਸਥਿਤੀ ਕੀ ਹੈ। ਕੀ ‘ਆਪ’ ਸਰਕਾਰ ਦੁਆਰਾ ਨਿਰਧਾਰਤ ਕੀਤੀ ਗਈ ਸਮਾਂ ਸੀਮਾ 31 ਮਈ ਨੂੰ ਸੂਬੇ ਵਿੱਚੋਂ ਨਸ਼ੇ ਸੱਚਮੁੱਚ ਖਤਮ ਹੋ ਗਏ ਸਨ।

ਇਸ ਦੌਰਾਨ ਮੌਜੂਦ ਰਹੇ ਪ੍ਰਮੁੱਖ ਲੋਕਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗਰੂਜੀਤ ਔਜਲਾ, ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਵਿਧਾਇਕ ਨਵਤੇਜ ਚੀਮਾ ਅਤੇ ਪਵਨ ਆਦੀਆ ਆਦਿ ਮੌਜੂਦ ਰਹੇ।

Leave a Comment

Your email address will not be published. Required fields are marked *

Scroll to Top