ਐਸ.ਐਸ.ਸੀ. ਦੀ ਭਰਤੀ ਲਈ ਚਾਹਵਾਨ ਉਮੀਦਾਵਰਾਂ ਨੂੰ ਲਿਖਤੀ ਤੇ ਫਿਜ਼ੀਕਲ ਪ੍ਰੀਖਿਆ ਦੀ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ : ਡਿਪਟੀ ਡਾਇਰੈਕਟਰ

ਜਲੰਧਰ, 21 ਅਕਤੂਬਰ:  ਡਿਪਟੀ ਡਾਇਰੈਕਟਰ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨੀਲਮ ਮਹੇ ਨੇ ਦੱਸਿਆ ਕਿ ਫੌਜ, ਪੈਰਾ ਮਿਲਟਰੀ ਫੋਰਸ ਅਤੇ ਐਸ.ਐਸ.ਸੀ. ਦੀ ਭਰਤੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਲਈ ਮੁਫ਼ਤ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ, ਜਿਥੇ ਸਿੱਖਿਆਰਥੀਆਂ ਨੂੰ ਹੋਸਟਲ, ਜਿੰਮ, ਸਮਾਰਟ ਕਲਾਸ ਰੂਮ ਆਦਿ ਵਰਗੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਐਸ.ਐਸ.ਸੀ. ਦੀ ਭਰਤੀ ਲਈ 39,481 ਅਸਾਮੀਆਂ, ਜਿਸ ਵਿੱਚ 35612 ਲੜਕੇ ਅਤੇ 3869 ਲੜਕੀਆਂ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਉਮੀਦਵਾਰ ਦਸਵੀਂ/ਬਾਰਵੀਂ ਪਾਸ, ਕੱਦ ਲੜਕੇ 5 ਫੁੱਟ 7 ਇੰਚ ਅਤੇ ਲੜਕੀਆਂ ਦਾ ਕੱਦ 5 ਫੁੱਟ ਦੋ ਇੰਚ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਲੜਕਿਆਂ ਨੂੰ 5 ਕਿਲੋਮੀਟਰ ਦੀ ਦੌੜ 24 ਮਿੰਟ ਅਤੇ ਲੜਕੀਆਂ ਨੂੰ 1.6 ਕਿਲੋਮੀਟਰ ਦੌੜ ਸਾਢੇ 8 ਮਿੰਟ ਵਿੱਚ ਪੂਰੀ ਕਰਨੀ ਹੋਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਪਟਨ ਅਜੀਤ ਸਿੰਘ ਟ੍ਰੇਨਿੰਗ ਅਫ਼ਸਰ ਸੀ-ਪਾਈਟ ਨੇ ਦੱਸਿਆ ਕਿ ਜੋ ਪ੍ਰਾਰਥੀ ਉਕਤ ਐਸ.ਐਸ.ਸੀ. ਦੀ ਭਰਤੀ ਲਈ ਮੁਫ਼ਤ ਲਿਖਤੀ ਅਤੇ ਫਿਜ਼ੀਕਲ ਸਿਖਲਾਈ ਲੈਣ ਦੇ ਚਾਹਵਾਨ ਹਨ, ਉਹ ਆਪਣੇ ਦਸਵੀਂ/ਬਾਰਵੀਂ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, 02 ਪਾਸਪੋਰਟ ਸਾਈਜ਼ ਫੋਟੋਆਂ ਅਤੇ ਅਸਾਮੀ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਕਾਪੀ ਲੈ ਕੇ ਸੀ-ਪਾਈਟ ਕੈਂਪ, ਥੇਹ ਕਾਂਜਲਾ,ਕਪੂਰਥਲਾ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top