ਹਾੜ੍ਹ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਦਅਾਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਿਹਾੜਾ  ਮਨਾਇਆ ਗਿਆ।

ਅਾਦਮਪੁਰ (ਪਰਮਜੀਤ ਸਾਬੀ)   ਹਾੜ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਿਹਾੜਾ ਮਨਾਇਆ ਗਿਅਾ। ਇਸ ਮੌਕੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ (ਗੁਰਦੁਅਾਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ), ਕਥਾਵਾਚਕ ਭਾਈ ਹਰਦੀਪ ਸਿੰਘ (ਰਾਮਦੀਵਾਲੀ ਵਾਲੇ) , ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ( ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ), ਢਾਡੀ ਜੱਥਾ ਦਵਿੰਦਰ ਸਿੰਘ ੳੁੱਦਮੀ ( ਪਿੰਡ ਖੇਹੜਾ ਵਾਲੇ ) ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਸ਼੍ਰੀ ਮਾਨ 108 ਬ੍ਰਹਮ ਗਿਆਨੀ ਸੰਤ ਬਾਬਾ ਮਲਕੀਤ ਸਿੰਘ ਜੀ ਮਹਾਰਾਜ ਡੇਰਾ ਸੰਤਪੁਰਾ(ਮਾਣਕੋ) ਵਾਲਿਆਂ ਦੀ ਅਪਾਰ ਕਿਰਪਾ ਰਾਹੀਂ ਹੀ ਸੰਭਵ ਹੋ ਪਾਈਅਾਂ ਹਨ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਪੀਮਸ ਹਸਪਤਾਲ ਦੇ ਡਾਕਟਰਾਂ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਅੰਤ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਅਾਇਅਾ ਹੋਇਅਾਂ ਸੰਗਤਾਂ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top