ਐਸ.ਸੀ. ਕਮਿਸ਼ਨ ਵੱਲੋ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਤਲਬ

ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਸਬੰਧੀ ਲੱਗੀਆਂ ਖਬਰਾਂ ਦਾ ਸੂ-ਮੋਟੋ ਲੈਂਦਿਆਂ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਨੂੰ ਨਿੱਜੀ ਪੱਧਰ ‘ਤੇ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਅਖਬਾਰ ਰਾਹੀਂ ਉਨ੍ਹਾਂ  ਦੇ ਧਿਆਨ ਵਿੱਚ ਆਇਆ ਹੈ ਕਿ ਮੋਹਾਲੀ ਵਿਖੇ ਸਥਿਤ ਪੰਜਾਬ ਸਰਕਾਰ ਦੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਖੰਡਰ ਬਣਦਾ ਜਾ ਰਿਹਾ ਹੈ ਜਿਸ ਦਾ ਕਮਿਸ਼ਨ ਵੱਲੋਂ ਸੂ-ਮੋਟੋ ਲੈਂਦਿਆਂ ਡਾਇਰੈਕਟਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ 2 ਸਤੰਬਰ 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸ ਗੜੀ ਨੇ ਕਿਹਾ ਕਿ ਅੰਬੇਡਕਰ ਇੰਸਟੀਚਿਊਟ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੀਆਂ ਭਾਵਨਾਵਾਂ ਦਾ ਮੁਜੱਸਮਾ ਹੈ, ਜਿਸ ਨਾਲ ਕੋਈ ਵੀ ਅਣਗਿਹਲੀ ਬਰਦਾਸਤ ਨਹੀਂ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top