Click on the Edit Content button to edit/add the content.

ਸਤਪਾਲ ਸਿੰਘ ਡਰੋਲੀ ਦੀਆਂ ਸੇਵਾਵਾਂ ਨੂੰ ਦੇਖਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਕੀਤਾ ਨਿੱਘਾ ਸਵਾਗਤ

ਜਲੰਧਰ: ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੂੰ ਪਹਿਲੇ ਦਿਨ ਤੋਂ ਲਗਾਤਾਰ ਆਪਣੀਆਂ ਸੇਵਾਵਾਂ ਦੇਣ ਵਾਲੇ ਜ਼ਿਲ੍ਹਾ ਜਲੰਧਰ ਦੇ ਵਾਈਸ ਪ੍ਰਧਾਨ ਸਤਪਾਲ ਸਿੰਘ ਡਰੋਲੀ ਆਪਣੇ ਸਾਥੀਆਂ ਸਮੇਤ ਐਸੋਸੀਏਸ਼ਨ ਦੇ ਮੁੱਖ ਦਫ਼ਤਰ ਨੰਗਲ ਸਾਮਾਂ ਚੌਕ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੀਆਰਪੀਐਫ ਨਾਲ ਜੁੜੀਆਂ ਪੁਰਾਣੀਆਂ ਉਪਲਬਧੀਆਂ ਅਤੇ ਐਸੋਸੀਏਸ਼ਨ ਦੇ ਸੰਘਰਸ਼ਮਈ ਸਫ਼ਰ ਬਾਰੇ ਜਾਣਕਾਰੀ ਸਾਂਝੀ ਕੀਤੀ।

ਸਤਪਾਲ ਸਿੰਘ ਡਰੋਲੀ ਨੇ ਆਪਣੇ ਸਾਥੀਆਂ ਨਾਲ ਬਿਤਾਏ ਪੁਰਾਣੇ ਦਿਨਾਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਗਠਨ ਲਈ ਪਿੰਡ-ਪਿੰਡ ਜਾ ਕੇ ਸਾਬਕਾ ਸੀਆਰਪੀਐਫ ਜਵਾਨਾਂ ਅਤੇ ਸ਼ਹੀਦ ਪਰਿਵਾਰਾਂ ਦੀ ਭਾਲ ਕੀਤੀ ਗਈ। ਅੱਜ ਇਹ ਸਾਰੇ ਪਰਿਵਾਰ ਅਤੇ ਐਸੋਸੀਏਸ਼ਨ ਨਾਲ ਜੁੜੇ ਜਵਾਨ ਇੱਕ ਗੁਲਦਸਤੇ ਵਾਂਗ ਇਕੱਠੇ ਹੋ ਕੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਮਜ਼ਬੂਤੀ ਦੇ ਰਹੇ ਹਨ।

ਸਤਪਾਲ ਸਿੰਘ ਡਰੋਲੀ ਨੇ ਕਿਹਾ ਕਿ ਸੀਆਰਪੀਐਫ ਵਿੱਚ ਬਿਤਾਏ ਦਿਨ ਉਨ੍ਹਾਂ ਦੀ ਜ਼ਿੰਦਗੀ ਦੀ ਅਮਿੱਟ ਯਾਦ ਹਨ। ਉਨ੍ਹਾਂ ਨੂੰ ਸਰੀਰਕ ਤੌਰ ’ਤੇ ਕਈ ਕਸ਼ਟਾਂ ਦਾ ਸਾਹਮਣਾ ਕਰਨਾ ਪਿਆ, ਪਰ ਇਸ ਦੇ ਬਾਵਜੂਦ ਉਹ ਆਪਣੇ ਸੇਵਾ-ਕਾਲ ਦੀਆਂ ਯਾਦਾਂ ਨੂੰ ਅੱਜ ਵੀ ਦਿਲ ਵਿੱਚ ਸਾਂਭ ਕੇ ਰੱਖਦੇ ਹਨ। ਇਸ ਮੌਕੇ ਡਰੋਲੀ ਕਲਾਂ ਦੇ ਸੀਆਰਪੀਐਫ ਦੇ ਜਵਾਨ ਬਿਕਰ ਸਿੰਘ, ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ, ਨੂੰ ਯਾਦ ਕਰਦਿਆਂ ਉਹ ਭਾਵੁਕ ਵੀ ਹੋ ਗਏ।



ਬਿਕਰ ਸਿੰਘ ਡਰੋਲੀ ਕਲਾਂ ਸੀਆਰਪੀਐਫ ਦੇ ਮੁੱਢਲੇ ਦੌਰ ਦੇ ਉਨ੍ਹਾਂ ਉਸਤਾਦਾਂ ਵਿੱਚੋਂ ਸਨ, ਜਿਨ੍ਹਾਂ ਨੇ ਨੀਮਚ ਸਮੇਤ ਹੋਰ ਥਾਵਾਂ ’ਤੇ ਸੀਆਰਪੀਐਫ ਦੇ ਜਵਾਨਾਂ ਨੂੰ ਸਿਖਲਾਈ ਦਿੱਤੀ। ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਅੱਜ ਵੀ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ।

ਸਤਪਾਲ ਸਿੰਘ ਡਰੋਲੀ ਅੱਜ ਵੀ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਵਿੱਚ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ। ਐਸੋਸੀਏਸ਼ਨ ਵੱਲੋਂ ਜਦੋਂ ਵੀ ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹਨ।

ਇਸ ਮੌਕੇ ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਸਤਪਾਲ ਸਿੰਘ ਡਰੋਲੀ ਦਾ ਦਫ਼ਤਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਐਸੋਸੀਏਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਖ਼ਾਸ ਤੌਰ ’ਤੇ ਦੀਵਾਲੀ ਮੌਕੇ ਸ਼ਹੀਦ ਪਰਿਵਾਰਾਂ ਦਾ ਮਾਨ-ਸਨਮਾਨ ਕਰਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।



ਸਤਪਾਲ ਸਿੰਘ ਡਰੋਲੀ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਐਸੋਸੀਏਸ਼ਨ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਜਦੋਂ ਵੀ ਕੋਈ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੇ ਪਿਆਰ, ਸਤਿਕਾਰ ਅਤੇ ਸਮਰਪਣ ਨਾਲ ਨਿਭਾਉਣਗੇ।

ਅੰਤ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਸਤਪਾਲ ਸਿੰਘ ਡਰੋਲੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਜੈ ਹਿੰਦ!
ਸੀਆਰਪੀਐਫ ਦੀ ਸਦਾ ਹੀ ਜੈ!

Table of Contents

Scroll to Top