ਆਦਮਪੁਰ (ਪਰਮਜੀਤ ਸਾਬੀ)- ਸਾਵਣ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਮੂਹ ਸੰਗਤਾਂ , ਐਨ.ਆਰ.ਆਈ. ਵੀਰਾਂ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਸੰਗਰਾਂਦ ਦਿਹਾੜਾ ਮਨਾਇਆ ਗਿਆ।

ਇਸ ਮੌਕੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ (ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ), ਕਥਾਵਾਚਕ ਗਿ: ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ , ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਪਿੰਡ ਜੱਲੋਕੇ, ਤਹਿ:ਪੱਟੀ (ਤਰਨਤਾਰਨ) ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ।

ਇਸ ਮੌਕੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਪੀਮਸ ਹਸਪਤਾਲ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਅੰਤ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।


















































