ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਪ੍ਰੈਲ ਨੂੰ ਕਰਵਾਇਆ ਜਾਵੇਗਾ

ਜਲੰਧਰ (ਪਰਮਜੀਤ ਸਾਬੀ) – ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਬਸਤੀ ਮਿੱਠੂ ਅਤੇ ਨੌਜਵਾਨ ਸਭਾ ਵੱਲੋਂ ਦਸ਼ਮੇਸ਼ ਪਿਤਾ ਦਾ ਥਾਪੜਾ ਪ੍ਰਾਪਤ ਮਹਾਨ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਪ੍ਰੈਲ ਦਿਨ ਸ਼ਨੀਵਾਰ ਸਮਾਂ 6 ਵਜੇ ਤੋ 10:30 ਤੱਕ ਬਸਤੀ ਮਿੱਠੂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨ ਜਥੇ ਭਾਈ ਸਰੂਪ ਸਿੰਘ ਜੀ ਹਜੂਰੀ ਰਾਗੀ ਸਚਖੰਡ ਸ੍ਰੀ ਦਰਬਾਰ ਸਾਹਿਬ ਗਿਆਨੀ ਜਸਬੀਰ ਸਿੰਘ ਜੀ ਮਾਨ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਢਾਡੀ ਜੱਥਾ ਭਾਈ ਹਰਵਿੰਦਰ ਸਿੰਘ ਜੀ ਹਜੂਰੀ ਰਾਗੀ, ਬੀਬੀ ਬਲਜਿੰਦਰ ਕੌਰ ਅਮਰਜੋਤ ਕੌਰ ਜੀ ਦਾ ਰਾਗੀ ਜੱਥਾ, ਭਾਈ ਕਮਲਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਸ਼ਾਮ 4 ਤੋਂ 6 ਵਜੇ ਤੱਕ ਸ਼ਬਦ ਚੌਂਕੀ ਨਗਰ ਕੀਰਤਨ ਦੇ ਰੂਪ ਵਿੱਚ ਕੱਢੀ ਜਾਵੇਗੀ ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਗੁਰੂ ਘਰ ਵਿੱਚ ਸਮਾਪਤ ਹੋਵੇਗੀ ਇਸ ਸੰਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਤਜਿੰਦਰ ਸਿੰਘ ਪ੍ਰਦੇਸੀ,ਹਰਪ੍ਰੀਤ ਸਿੰਘ ਨੀਟੂ,ਹਰਪ੍ਰੀਤ ਸਿੰਘ ਸੋਨੂ ਨੂੰ ਸੱਦਾ ਪੱਤਰ ਦੇਣ ਪਹੁੰਚੇ।ਇਸ ਮੌਕੇ ਤੇ ਸੁੱਚਾ ਸਿੰਘ,ਗੁਰਪ੍ਰੀਤ ਸਿੰਘ ਹੈਪੀ,ਮਾਨ ਸਿੰਘ,ਗੁਰਨਾਮ ਸਿੰਘ,ਜੋਗਿੰਦਰ ਸਿੰਘ ਮਿੰਟੂ,ਪ੍ਰਭਜੋਤ ਸਿੰਘ,ਸਰਬਜੀਤ ਸਿੰਘ ਸੰਧੂ,ਨਵਜੋਤ ਸਿੰਘ ਮੋਟੀ,ਏਕਮ ਪ੍ਰੀਤ ਸਿੰਘ, ਮਨਪ੍ਰੀਤ ਸਿੰਘ,ਵਿਕਰਮ ਸਿੰਘ,ਦਲਬੀਰ ਸਿੰਘ,ਦਵਿੰਦਰ ਸਿੰਘ,ਇਸ਼ਰਜੀਤ ਸਿੰਘ ਅਤੇ ਬਲਬੀਰ ਸਿੰਘ ਬਿੱਟੂ ਹਾਜ਼ਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top