ਜਲੰਧਰ, 30 ਅਗਸਤ :- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲਾਏ ਗਏ ਪਲੇਸਮੈਂਟ ਕੈਂਪ ਦੌਰਾਨ 20 ਨੌਜਵਾਨ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਕੈਂਪ ਵਿੱਚ ਆਈ.ਟੀ.ਸੀ., ਐਲ.ਆਈ.ਸੀ. ਅਤੇ ਸਵਿਫਟ ਸਕਿਓਰਿਟੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 36 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 20 ਉਮੀਦਵਾਰ ਕੰਪਨੀਆਂ ਵੱਲੋਂ ਵੱਖ-ਵੱਖ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ।
ਸਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਅਜਿਹੇ ਹੋਰ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਇਨ੍ਹਾਂ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


















































